ਬੱਸ ਵਿਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ ਹੈ। ਪੰਜਾਬ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿਚ PRTC ਤੇ ਪਨਬਸ ਦੇ ਕੱਚੇ ਮੁਲਾਜ਼ਮ ਅੱਜ ਦੁਪਹਿਰ ਹੜਤਾਲ ‘ਤੇ ਚਲੇ ਗਏ ਸਨ। ਕੱਲ੍ਹ ਰੱਖੜੀ ਦਾ ਤਿਓਹਾਰ ਹੋਣ ਨਾਲ ਪੂਰੇ ਸੂਬੇ ਵਿਚ ਲੋਕਾਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਕਰਕੇ ਸਰਕਾਰ ਨੇ ਲਗਭਗ 2 ਘੰਟੇ ਵਿਚ ਹੀ ਮੁਲਾਜ਼ਮਾਂ ਦੀ ਸੁਣਵਾਈ ਕੀਤੀ ਤੇ ਹੁਣ ਸਰਕਾਰ ਨੇ KM ਸਕੀਮ ਦੇ ਟੈਂਡਰ ਮੁਲਤਵੀ ਕਰਨ ਦਾ ਭਰੋਸਾ ਦਿੱਤਾ ਹੈ। ਜਿਸ ਕਰਕੇ ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਹੜਤਾਲ ਨੂੰ 13 ਅਗਸਤ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਪਨਬਸ ਮੁਲਾਜ਼ਮਾਂ ਦੇ ਵੇਤਨ ਸਬੰਧੀ ਡਿਪੂ ਦਾ ਬਜਟ ਜਾਰੀ ਕਰ ਦਿੱਤਾ ਗਿਆ ਹੈ। ਦੂਜੇ ਪਾਸੇ 13 ਤਰੀਕ ਨੂੰ ਮੁਲਾਜ਼ਮਾਂ ਦੀ ਟਰਾਂਸਪੋਰਟ ਮੰਤਰੀ ਨਾਲ ਦੁਪਹਿਰ 3.30 ਵਜੇ ਚੰਡੀਗੜ੍ਹ ਵਿਚ ਮੀਟਿੰਗ ਹੋਵੇਗੀ ਤੇ ਵਾਅਦਾ ਲਾਗੂ ਨਾ ਹੋਣ ‘ਤੇ 14 ਅਗਸਤ ਤੋਂ ਧਰਨੇ ਦੀ ਚਿਤਾਵਨੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਉਹ 14 ਅਗਸਤ ਤੋਂ ਫਿਰ ਤੋਂ ਹੜਤਾਲ ‘ਤੇ ਚਲੇ ਜਾਣਗੇ।
ਇਹ ਵੀ ਪੜ੍ਹੋ : ਕਪਿਲ ਸ਼ਰਮਾ ਦੇ ਕੈਫੇ ‘ਤੇ ਫਾ.ਇ.ਰਿੰਗ ਮਾਮਲੇ ‘ਚ ਬ.ਦ.ਮਾ/ਸ਼ ਹੈਰੀ ਬਾਕਸਰ ਨੇ ਅਦਾਕਾਰਾਂ ਨੂੰ ਦਿੱਤੀ ਚਿ.ਤਾ.ਵ/ਨੀ
ਮੁਲਾਜ਼ਮਾਂ ਨੇ ਬੀਤੇ ਦਿਨੀਂ ਸਰਕਾਰ ਨੂੰ ਅੱਜ ਦੁਪਹਿਰ ਤੱਕ ਦਾ ਸਮਾਂ ਦਿੱਤਾ ਸੀ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਹੜਤਾਲ ‘ਤੇ ਚਲੇ ਜਾਣਗੇ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਰਕਾਰ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਹੜਤਾਲ ਰਹੇਗੀ ਜਾਂ ਨਹੀਂ, ਇਹ ਉਨ੍ਹਾਂ ਦੇ ਫੈਸਲੇ ‘ਤੇ ਨਿਰਭਰ ਕਰੇਗਾ। ਇਸ ਬਾਰੇ ਉਨ੍ਹਾਂ ਦੇ ਕਾਂਟ੍ਰੈਕਟ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਹੜਤਾਲ ਸ਼ੁਰੂ ਕਰ ਦਿੱਤੀ ਗਈ ਸੀ। ਉਨ੍ਹਾਂ ਦਾ ਦੋਸ਼ ਸੀ ਕਿ ਸਰਕਾਰ ਜਾਣਬੁਝ ਕੇ ਟਾਲ-ਮਟੋਲ ਕਰ ਰਹੀ ਹੈ ਜਿਸ ਵਜ੍ਹਾ ਤੋਂ ਉਨ੍ਹਾਂ ਨੇ ਇਹ ਫੈਸਲਾ ਲਿਆ ਸੀ।
ਵੀਡੀਓ ਲਈ ਕਲਿੱਕ ਕਰੋ -:
























