ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਪਿੰਡ ਡਡਵਿੰਡੀ ਬਸ ਸਟੈਂਡ ‘ਤੇ ਹਾਦਸੇ ਵਿਚ ਬਜ਼ੁਰਗ ਮਹਿਲਾ ਦੀ ਮੌਤ ਹੋ ਗਈ। 80 ਸਾਲਾ ਕ੍ਰਿਸ਼ਨ ਕੌਰ ਬੱਸ ਵਿਚ ਚੜ੍ਹਦੇ ਸਮੇਂ ਫਿਸਲ ਕੇ ਡਿੱਗ ਗਈ ਤੇ ਬੱਸ ਦਾ ਟਾਇਰ ਉਨ੍ਹਾਂ ਦੇ ਪੈਰ ਤੋਂ ਲੰਘ ਗਿਆ। ਹਾਦਸੇ ਵਿਚ ਉਨ੍ਹਾਂ ਦੇ ਪੈਰ ਦੀ ਹੱਡੀ ਟੁੱਟ ਗਈ।
ਜ਼ਖਮੀ ਮਹਿਲਾ ਨੂੰ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਜਾਇਆ ਗਿਆ ਜਿਥੇ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ। ਜਾਣਕਾਰੀ ਮੁਤਾਬਕ ਕ੍ਰਿਸ਼ਨ ਕੌਰ ਸਵਰਨ ਸਿੰਘ ਦੀ ਪਤਨੀ ਸੀ ਤੇ ਪਿੰਡ ਮੋਠਾਂਵਾਲ ਵਿਚ ਰਹਿੰਦੀ ਸੀ। ਉਹ ਆਪਣੇ ਭਰਾ ਨੂੰ ਰੱਖੜੀ ਬੰਨ੍ਹਣ ਲਈ ਕਪੂਰਥਲਾ ਦੇ ਪਿੰਡ ਬੂਟਾ ਜਾ ਰਹੀ ਸੀ।
ਡਡਵਿੰਡੀ ਬੱਸ ਸਟੈਂਡ ‘ਚ ਚੜ੍ਹਦੇ ਸਮੇਂ ਅਚਾਨਕ ਉਨ੍ਹਾਂ ਦਾ ਪੈਰ ਤਿਲਕ ਗਿਆ। ਡਿੱਗਦੇ ਹੀ ਉਨ੍ਹਾਂ ਦੇ ਪੈਰ ਤੋਂ ਬੱਸ ਦਾ ਟਾਇਰ ਚੜ੍ਹ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ। ਪਰਿਵਾਰ ਨੇ ਬੱਸ ਚਾਲਕ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕ੍ਰਿਸ਼ਨ ਕੌਰ ਪੂਰੀ ਤਰ੍ਹਾਂ ਸਿਹਤਮੰਦ ਸੀ ਤੇ ਡਰਾਈਵਰ ਤੇ ਕੰਡਕਟਰ ਦੀ ਲਾਪ੍ਰਵਾਹੀ ਕਾਰਨ ਹਾਦਸਾ ਵਾਪਰਿਆ ਹੈ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਨਹੀਂ ਆਇਆ ਕੋਈ ਫੈਸਲਾ, ਹੁਣ ਸੋਮਵਾਰ ਨੂੰ ਹੋਵੇਗੀ ਅਗਲੀ ਸੁਣਵਾਈ
ਸੁਲਤਾਨਪੁਰ ਲੋਧੀ ਦੇ ਐੱਸਐੱਚਓ ਸੋਨਾਮਦੀਪ ਕੌਰ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਨੋਟਿਸ ਵਿਚ ਆਇਆ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਮਹਿਲਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਵਾਲਿਆਂ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























