ਮੋਗਾ-ਬਰਨਾਲਾ ਬਾਈਪਾਸ ‘ਤੇ ਅੱਜ ਭਿਆਨਕ ਹਾਦਸਾ ਵਾਪਰਿਆ ਜਿਸ ਵਿਚ ਇਕ ਮਹਿਲਾ ਦੀ ਮੌਤ ਹੋ ਗਈ। ਮ੍ਰਿਤਕ ਮਹਿਲਾ ਆਪਣੇ ਪਤੀ ਤੇ ਧੀ ਨਾਲ ਭਰਾ ਨੂੰ ਰੱਖੜੀ ਬੰਨ੍ਹਣ ਜਾ ਰਹੀ ਸੀ। ਜਾਣਕਾਰੀ ਮੁਤਾਬਕ ਹਾਦਸੇ ਵਿਚ ਮ੍ਰਿਤਕਾ ਦਾ ਪਤੀ ਤੇ ਧੀ ਵੀ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਸਿਵਲ ਹਸਪਤਾਲ ਵਿਚ ਭਰਤੀ ਸੁਖਦੀਪ ਕੌਰ ਨੇ ਦੱਸਿਆ ਕਿ ਉਹ ਆਪਣੀ ਮਾਂ ਰਾਜਵੀਰ ਕੌਰ ਤੇ ਪਿਤਾ ਨਾਲ ਧੂਰਕੋਟ ਚਰਨ ਸਿੰਘ ਵਾਲਾ ਵਿਚ ਰੱਖੜੀ ਬੰਨ੍ਹਣ ਜਾ ਰਹੀ ਸੀ। ਰਸਤੇ ਵਿਚ ਅਚਾਨਕ ਸੜਕ ਪਾਰ ਕਰਦੇ ਸਮੇਂ ਇਕ ਕਾਰ ਨੇ ਉਨ੍ਹਾਂ ਦੀ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਤਿੰਨੋਂ ਜ਼ਖਮੀ ਹੋ ਗਏ। ਰਾਜਵੀਰ ਕੌਰ ਦੀ ਤਾਂ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਗੁਰਤੇਜ ਸਿੰਘ ਤੇ ਸੁਖਦੀਪ ਕੌਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਮੋਗਾ ਸਿਵਲ ਹਸਪਤਾਲ ਲਿਆਂਦਾ ਗਿਆ। ਦੋਵੇਂ ਜ਼ਖਮੀਆਂ ਨੂੰ ਮੁੱਢਲੀ ਇਲਾਜ ਦੇਣ ਦੇ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ -:
























