27 ਜੁਲਾਈ 2015 ਨੂੰ ਦੀਨਾਨਗਰ ਪੁਲਿਸ ਸਟੇਸ਼ਨ ‘ਤੇ ਹੋਏ ਅੱਤਵਾਦੀ ਹਮਲਾ ‘ਚ ਇਸੰਪੈਕਟਰ ਬਲਬੀਰ ਸਿੰਘ ਨੇ ਆਪਣੀ ਜਾਨ ‘ਤੇ ਖੇਡ ਕੇ ਐੱਸਐੱਸਪੀ ਦੀ ਜਾਨ ਬਚਾਈ ਸੀ ਤੇ ਇਸੇ ਕਰਕੇ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇੰਸਪੈਕਟਰ ਬਲਬੀਰ ਸਿੰਘ ਨੂੰ ਡੀਐੱਪੀ ਦੇ ਅਹੁਦੇ ‘ਤੇ ਤਰੱਕੀ ਦੇਣ ਦੇ ਹੁਕਮ ਜਾਰੀ ਕੀਤੇ ਹਨ।
ਬਲਬੀਰ ਸਿੰਘ ਉਸ ਸਮੇਂ ਸਪੈਸ਼ਲ ਆਪ੍ਰੇਸ਼ਨ ਸੈੱਲ ਵਿੱਚ ਇੰਸਪੈਕਟਰ ਵਜੋਂ ਤਾਇਨਾਤ ਸੀ ਅਤੇ ਹਮਲੇ ਵਿੱਚ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਿਆ ਸੀ। ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਬਲਬੀਰ ਸਿੰਘ ਨੂੰ ਤਰੱਕੀ ਦੇਣ ਦੇ ਨਿਰੇਦਸ਼ ਜਾਰੀ ਕੀਤੇ ਗਏ ਹਨ। ਦੱਸ ਦੇਈਏ ਕਿ ਹਮਲੇ ਦੌਰਾਨ ਬਲਬੀਰ ਸਿੰਘ ਨੇ ਐੱਸਐੱਸਪੀ ਨੂੰ ਬਚਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ ਤੇ ਅੱਤਵਾਦੀਆਂ ਦੀ ਗੋਲੀਆਂ ਨਾਲ ਉਹ ਜ਼ਖਮੀ ਹੋ ਗਏ ਸਨ ਜਿਸ ਤੋਂ ਬਾਅਦ ਉੁਨ੍ਹਾਂ ਨੂੰ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਜਿਥੇ ਉਨ੍ਹਾਂ ਦੀ ਸਰਜਰੀ ਹੋਈ ਸੀ।
3 ਅਗਸਤ ਨੂੰ, ਰਾਜ ਸਰਕਾਰ ਨੇ ਦੀਨਾਨਗਰ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਅਤੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੇਣ ਦਾ ਐਲਾਨ ਕੀਤਾ। ਇਹ ਵੀ ਐਲਾਨ ਕੀਤਾ ਗਿਆ ਸੀ ਕਿ ਜ਼ਖਮੀ ਪੁਲਿਸ ਮੁਲਾਜ਼ਮਾਂ ਨੂੰ ਅਗਲੇ ਰੈਂਕ ‘ਤੇ ਤਰੱਕੀ ਦਿੱਤੀ ਜਾਵੇਗੀ। ਬਲਬੀਰ ਨੂੰ ਆਜ਼ਾਦੀ ਦਿਵਸ ‘ਤੇ ਬਹਾਦਰੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ : ਅਰਬ ਸਾਗਰ ‘ਚ ਭਾਰਤੀ ਜਲ ਸੈਨਾ ਕਰੇਗੀ ਅਭਿਆਸ, ਪਾਕਿਸਤਾਨ ਨੇ ਵੀ ਡ੍ਰਿਲ ਦਾ ਜਾਰੀ ਕੀਤਾ NOTAM
ਨਾਲ ਹੀ ਪੁਲਿਸ ਸੁਪਰਡੈਂਟ ਬਲਜੀਤ ਸਿੰਘ ਤੇ ਹੈੱਡ ਕਾਂਸਟੇਬਲ ਤਾਰਾ ਸਿੰਘ ਨੂੰ ਵੀ ਬਹਾਦਰੀ ਮੈਡਲ ਦਿੱਤੇ ਗਏ। ਡੀਜੀਪੀ ਨੇ ਉਨ੍ਹਾਂ ਨੂੰ ਮੁਕਾਬਲੇ ਦੌਰਾਨ ਜ਼ਖਮੀ ਹੋਣ ਲਈ ਬਹਾਦੁਰੀ ਮੈਡਲ ਅਤੇ 50,000 ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ। ਬਾਅਦ ਵਿੱਚ, ਸੂਬਾ ਸਰਕਾਰ ਨੇ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਪਰ ਬਲਬੀਰ ਸਿੰਘ ਨੂੰ ਡੀਐੱਸਪੀ ਦੇ ਅਹੁਦੇ ‘ਤੇ ਤਰੱਕੀ ਦੇਣ ਤੋਂ ਇਸ ਲਈ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਨੂੰ ਬਹਾਦੁਰੀ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ ਇਸ ਲਈ ਉਨ੍ਹਾਂ ਨੂੰ ਤਰੱਕੀ ਨਹੀਂ ਦਿੱਤੀ ਜਾ ਸਕਦੀ। ਇਸ ‘ਤੇ ਬਲਬੀਰ ਸਿੰਘ ਨੇ ਤਰਕ ਦਿੱਤਾ ਕਿ ਪਟੀਸ਼ਨ ਦੇ ਪੈਂਡਿੰਗ ਰਹਿਣ ਕਾਰਨ ਸੂਬੇ ਨੇ ਇਕ ਹੋਰ ਇੰਸਪੈਕਟਰ ਬਿਕਰਮਜੀਤ ਨੂੰ ਤਰੱਕੀ ਦੇ ਦਿੱਤੀ। ਹੁਣ ਸੂਬਾ ਸਰਕਾਰ ਨੂੰ ਬਲਬੀਰ ਸਿੰਘ ਨੂੰ ਡੀਐੱਸਪੀ ਦੇ ਅਹੁਦੇ ‘ਤੇ ਤਰੱਕੀ ਦੇਣ ਦਾ ਹੁਕਮ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
























