ਸਾਬਕਾ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ 11 ਅਗਸਤ ਨੂੰ ਮੋਹਾਲੀ ਅਦਾਲਤ ਵਿੱਚ ਦੁਬਾਰਾ ਸੁਣਵਾਈ ਹੋਈ। ਇਸ ਦੌਰਾਨ ਦੋਵਾਂ ਧਿਰਾਂ ਦੇ ਵਕੀਲਾਂ ਨੇ ਲਗਭਗ ਡੇਢ ਘੰਟੇ ਤੱਕ ਬਹਿਸ ਕੀਤੀ। ਹਾਲਾਂਕਿ, ਕੋਈ ਫੈਸਲਾ ਨਹੀਂ ਹੋਇਆ। ਹੁਣ ਇਸ ਮਾਮਲੇ ਦੀ ਸੁਣਵਾਈ ਭਲਕੇ 12 ਜੁਲਾਈ ਨੂੰ ਦੁਬਾਰਾ ਹੋਵੇਗੀ। ਮਜੀਠੀਆ ਦੀ ਪਤਨੀ ਵਿਧਾਇਕ ਗਨੀਵ ਕੌਰ ਵੀ ਅਦਾਲਤ ਵਿੱਚ ਮੌਜੂਦ ਸਨ। ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ 25 ਜੂਨ ਨੂੰ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ।

ਇਸ ਵਾਰ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਵਿੱਚ ਰੱਖੜੀ ਮਨਾਉਣੀ ਪਈ ਕਿਉਂਕਿ ਉਨ੍ਹਾਂ ਦੀ ਜ਼ਮਾਨਤ ਮਨਜ਼ੂਰ ਨਹੀਂ ਹੋਈ ਸੀ। ਉਨ੍ਹਾਂ ਦੀ ਭੈਣ, ਬਠਿੰਡਾ ਤੋਂ ਸੰਸਦ ਮੈਂਬਰ ਅਤੇ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਬਾਦਲ ਉਨ੍ਹਾਂ ਨੂੰ ਰੱਖੜੀ ਬੰਨ੍ਹਣ ਲਈ ਜੇਲ੍ਹ ਪਹੁੰਚੀ ਸੀ। ਹਾਲਾਂਕਿ, ਅਕਾਲੀ ਆਗੂਆਂ ਅਤੇ ਮਜੀਠੀਆ ਦੇ ਵਕੀਲਾਂ ਦਾ ਦੋਸ਼ ਹੈ ਕਿ ਜੇਲ੍ਹ ਵਿੱਚ ਕਿਸੇ ਨੂੰ ਵੀ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਚਿੱਟਾ ਹੋਇਆ ਖੂ/ਨ: ਭਰਾ ਨੇ ਆਪਣੇ ਪੁਲਿਸ ਮੁਲਾਜ਼ਮ ਭਰਾ ਦਾ ਕੀਤਾ ਕ.ਤ/ਲ, ਲੰਬੇ ਸਮੇਂ ਤੋਂ ਚੱਲ ਰਿਹਾ ਸੀ ਜ਼ਮੀਨੀ ਵਿਵਾ/ਦ
ਮਜੀਠੀਆ ਇਸ ਸਮੇਂ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹਨ। ਪਹਿਲਾਂ ਮਜੀਠੀਆ ਖੁਦ ਆਪਣੇ ਹਲਕੇ ਮਜੀਠਾ ਨੂੰ ਸੰਭਾਲਦੇ ਸਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਸਨ, ਪਰ ਹੁਣ ਉਨ੍ਹਾਂ ਦੀ ਪਤਨੀ ਅਤੇ ਵਿਧਾਇਕ ਗਨੀਵ ਕੌਰ ਨੇ ਇਹ ਜ਼ਿੰਮੇਵਾਰੀ ਸੰਭਾਲ ਲਈ ਹੈ। ਉਹ ਹਲਕੇ ਵਿੱਚ ਜਾ ਕੇ ਲੋਕਾਂ ਨੂੰ ਮਿਲ ਰਹੇ ਹਨ ਅਤੇ ਹਰ ਸਮੱਸਿਆ ਦਾ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
























