ਸੁਲਤਾਨਪੁਰ ਲੋਧੀ ਵਿਖੇ ਅੱਜ ਦਿਨ ਚੜਦਿਆਂ ਹੀ ਪੁਲਿਸ ਵੱਲੋਂ ਇੱਕ ਬਾਦਮਸਾਹ ਦਾ ਐਨਕਾਊਂਟਰ ਕੀਤਾ ਗਿਆ। ਕਪੂਰਥਲਾ-ਸੁਲਤਾਨਪੁਰ ਲੋਧੀ ਮਾਰਗ ‘ਤੇ ਪਿੰਡ ਝੱਲਲਈ ਵਾਲਾ ਦੇ ਨਜ਼ਦੀਕ ਪੁਲਿਸ ਅਤੇ ਇੱਕ ਬਦਮਾਸ਼ ਵਿਚਾਲੇ ਮੁੱਠਭੇੜ ਹੋ ਗਈ। ਬਦਮਾਸ਼ ਨੇ ਪਹਿਲਾ ਪੁਲਿਸ ‘ਤੇ ਫਾਇਰਿੰਗ ਕੀਤੀ, ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੋਲੀ ਲੱਗਣ ਕਾਰਨ ਬਦਮਾਸ਼ ਜ਼ਖਮੀ ਹੋ ਗਿਆ।

Encounter in Kapurthala
ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਨੂੰ ਰੋਕ ਕੇ ਪੁੱਛਗਿੱਛ ਸ਼ੁਰੂ ਕੀਤੀ ਤਾਂ ਉਸਨੇ ਪੁਲਿਸ ਉੱਤੇ ਗੋਲੀਆਂ ਚਲਾ ਦਿੱਤੀਆਂ। ਗਨੀਮਤ ਰਹੀ ਕਿ ਪੁਲਿਸ ਦੇ ਕੋਈ ਵੀ ਗੋਲੀ ਨਹੀਂ ਲੱਗੀ। ਜਵਾਬੀ ਹਮਲੇ ਵਿੱਚ ਪੁਲਿਸ ਵੱਲੋਂ ਵੀ ਗੋਲੀਬਾਰੀ ਕੀਤੀ ਗਈ। ਜਿਸ ਵਿੱਚ ਮੁਲਜ਼ਮ ਦੇ ਇੱਕ ਗੋਲੀ ਲੱਗ ਗਈ ਅਤੇ ਉਹ ਜ਼ਖਮੀ ਹੋ ਗਿਆ। ਪੁਲਿਸ ਵੱਲੋਂ ਮੌਕੇ ਤੇ ਆਰੋਪੀ ਦਾ ਮੋਟਰਸਾਈਕਲ ਅਤੇ ਵਾਰਦਾਤ ਵਿੱਚ ਵਰਤੀ ਪਿਸਟਲ ਬਰਾਮਦ ਕਰ ਲਈ ਗਈ ਹੈ।
ਇਹ ਵੀ ਪੜ੍ਹੋ : 10 ਮਿੰਟ ਦੀ ਝਪਕੀ ਵੀ ਦਿੰਦੀ ਹੈ ਡੂੰਘੀ ਨੀਂਦ ਜਿੰਨੀ ਤਾਕਤ, ਰਿਸਰਚ ‘ਚ ਹੋਇਆ ਖੁਲਾਸਾ
SSP ਕਪੂਰਥਲਾ ਗੌਰਵ ਤੂਰਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇੱਕ ਨਾਮੀ ਗੈਂਗਸਟਰ ਸੀ, ਜਿਸਦਾ ਨਾਮ ਬਲਵਿੰਦਰ ਸਿੰਘ ਉਰਫ ਬਿੱਲਾ ਸੀ ਜੋ ਸੁਲਤਾਨਪੁਰ ਲੋਧੀ ਦੇ ਪਿੰਡ ਜੱਬੋਵਾਲ ਦਾ ਰਹਿਣ ਵਾਲਾ ਸੀ। ਮੁਲਜ਼ਮ ‘ਤੇ ਕਰੀਬ ਛੇ ਮਾਮਲੇ ਦਰਜ ਸਨ, ਜਿਨਾਂ ਵਿੱਚ ਕਤਲ ਅਤੇ ਇਰਾਦਾ-ਏ-ਕਤਲ ਸਮੇਤ ਪੁਲਿਸ ਉੱਤੇ ਫਾਇਰਿੰਗ ਕਰਨ ਦੇ ਨਾਲ-ਨਾਲ ਹੋਰ ਕਈ ਮਾਮਲੇ ਦਰਜ ਸਨ। ਪੁਲਿਸ ਵੱਲੋਂ ਅੱਜ ਇਸ ਨੂੰ ਕਾਬੂ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























