ਪੰਜਾਬ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਕਈ ਥਾਵਾਂ ‘ਤੇ ਮੀਂਹ ਪੈ ਰਿਹਾ ਹੈ ਜਿਸ ਕਰਕੇ ਦਰਿਆਵਾਂ ‘ਚ ਪਾਣੀ ਦਾ ਪੱਧਰ ਵੱਧ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ 6 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਲਈ ਦਰਿਆਵਾਂ ਦੇ ਨਾਲ ਲੱਗਦੇ ਪਿੰਡਾਂ ਨੂੰ ਪਾਣੀ ਦੀ ਮਾਰ ਝੱਲਣੀ ਪੈ ਰਹੀ ਹੈ ਤੇ ਉਥੇ ਰਹਿ ਰਹੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਨੂੰ ਕਿਹਾ ਗਿਆ ਹੈ।
ਮੌਸਮ ਵਿਭਾਗ ਮੁਤਾਬਕ ਅੱਜ ਹਿਮਾਚਲ ਨਾਲ ਲੱਗਦੇ 6 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਤੇ ਫਤਿਹਗੜ੍ਹ ਸਾਹਿਬ ਸ਼ਾਮਲ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ 75 ਤੋਂ 100 ਫੀਸਦੀ ਖੇਤਰ ਵਿਚ ਮੀਂਹ ਦੀ ਸੰਭਾਵਨਾ ਹੈ ਜਦੋਂ ਕਿ ਹੋਰ 6 ਜ਼ਿਲ੍ਹਿਆਂ ਵਿਚ ਕੁਝ ਥਾਵਾਂ ‘ਤੇ 25 ਤੋਂ 50 ਫੀਸਦੀ ਮੀਂਹ ਪਵੇਗਾ। ਇਨ੍ਹਾਂ ਜ਼ਿਲ੍ਹਿਆਂ ਵਿਚ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ ਤੇ ਪਟਿਆਲਾ ਸ਼ਾਮਲ ਹੈ ਜਦੋਂ ਕਿ ਫਿਰੋਜ਼ਪੁਰ, ਮੋਗਾ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ, ਬਰਨਾਲਾ, ਸੰਗਰੂਰ ਤੇ ਮਾਨਸਾ ਵਿਚ ਕੁਝ ਥਾਵਾਂ ‘ਤੇ ਮੀਂਹ ਪਵੇਗਾ। ਇਥੇ 25 ਫੀਸਦੀ ਖੇਤਰ ਵਿਚ ਮੀਂਹ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਦਿੱਲੀ-NCR ‘ਚ ਪੁਰਾਣੇ ਵਾਹਨਾਂ ‘ਤੇ ਨਹੀਂ ਹੋਵੇਗਾ ਐਕਸ਼ਨ! ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ
ਅੱਜ ਤੇ ਅਗਲੇ ਦੋ ਦਿਨ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦਾ ਅਲਰਟ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ 15 ਅਗਸਤ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟੇ ਵਿਚ ਔਸਤ ਅਧਿਕਤਮ ਤਾਪਮਾਨ 0.6 ਡਿਗਰੀ ਘਟਿਆ ਹੈ ਜੋ ਸਾਧਾਰਨ ਤੋਂ 3.5 ਡਿਗਰੀ ਘੱਟ ਹੈ। ਬਠਿੰਡਾ ਵਿਚ ਸਭ ਤੋਂ ਵਧ 36.3 ਡਿਗਰੀ ਤਾਪਮਾਨ ਦਰਜ ਹੋਇਆ ਜਦੋਂ ਕਿ ਪਟਿਆਲਾ ਵਿਚ 8.4 ਮਿਲੀਮੀਟਰ ਮੀਂਹ ਪਿਆ। ਇਸ ਦਰਮਿਆਨ ਪੌਂਗ ਡੈਮ ਤੋਂ ਪਾਣੀ ਛੱਡੇ ਜਾਣ ਦੇ ਬਾਅਦ ਬਿਆਸ ਨਦੀ ਦਾ ਜਲ ਪੱਧਰ ਵਧ ਗਿਆ ਹੈ ਜਿਸ ਨਾਲ ਹੁਸ਼ਿਆਰਪੁਰ, ਫਿਰੋਜ਼ਪੁਰ ਤੇ ਕਪੂਰਥਲਾ ਵਿਚ ਹੜ੍ਹ ਵਰਗੇ ਹਾਲਾਤ ਹਨ। ਜ਼ੀਰਾ ਖਤਰ ਦੇ ਹਰੀਕੇ ਹੈੱਡ ਵਰਕਸ ਤੋਂ ਛੱਡੇ ਗਏ ਪਾਣੀ ਦੀ ਵਜ੍ਹਾ ਨਾਲ 7 ਪਿੰਡਾਂ ਦੀ ਲਗਭਗ 600 ਏਕੜ ਜ਼ਮੀਨ ਪਾਣੀ ਵਿਚ ਡੁੱਬ ਗਈ ਹੈ। ਇਨ੍ਹਾਂ ਵਿਚ ਨਿਜਾਮਵਾਲਾ, ਸੁਲਤਾਨਾ ਵਾਲਾ, ਚਮੜੀਆਂ ਵਾਲੀ, ਬਸਤੀ ਰਾਮ ਲਾਲ, ਬਸਤੀ ਖਾਨ, ਲੱਡੂ ਤੇ ਮੁਠੀਆਂ ਪਿੰਡ ਸ਼ਾਮਲ ਹਨ। ਹੁਸੈਨੀਵਾਲਾ ਵਿਚ ਵੀ ਪਾਣੀ ਭਰਨ ਦੇ ਹਾਲਾਤ ਹਨ।
ਵੀਡੀਓ ਲਈ ਕਲਿੱਕ ਕਰੋ -:
























