ਸੁਪਰੀਮ ਕੋਰਟ ਨੇ ਆਪਣੇ ਇਕ ਅਹਿਮ ਨਿਰਦੇਸ਼ ਵਿਚ ਕਿਹਾ ਹੈ ਕਿ ਜੋ ਵੀ ਕੈਦੀ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਸੁਪਰੀਮ ਕੋਰਟ ਨੇ ਇਸ ਸਬੰਧੀ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਗ੍ਰਹਿ ਸਕੱਤਰਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇਸ ਗੱਲ ਦੀ ਪੁਸ਼ਟੀ ਕਰੇ ਕਿ ਸਜ਼ਾ ਪੂਰੀ ਕਰ ਚੁੱਕਾ ਕੋਈ ਵੀ ਕੈਦੀ ਅਜੇ ਵੀ ਜੇਲ੍ਹ ਵਿਚ ਬੰਦ ਤਾਂ ਨਹੀਂ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਅਜਿਹਾ ਕੈਦੀ ਪਾਇਆ ਜਾਂਦਾ ਹੈ ਜਿਸ ਦੀ ਸਜ਼ਾ ਪੂਰੀ ਹੋ ਚੁੱਕੀ ਹੈ ਤੇ ਉਹ ਕਿਸੇ ਹੋਰ ਮਾਮਲੇ ਵਿਚ ਲੋੜੀਂਦਾ ਨਹੀਂ ਹੈ ਤਾਂ ਉਸ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਜਸਿਟਸ ਬੀਵੀ ਨਾਗਰਤਨਾ ਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ 2002 ਦੇ ਨਿਤੀਸ਼ ਕਟਾਰਾ ਕਤਲਕਾਂਡ ਵਿਚ ਦੋਸ਼ੀ ਪਾਏ ਗਏ ਸੁਖਦੇਵ ਯਾਦਵ ਉਰਫ ਪਹਿਲਵਾਨ ਦੀ ਰਿਹਾਈ ਦਾ ਹੁਕਮ ਦਿੰਦੇ ਹੋਏ ਇਹ ਨਿਰਦੇਸ਼ ਦਿੱਤਾ। ਬੈਂਚ ਨੇ ਕਿਹਾ ਕਿ ਯਾਦਵ ਨੇ ਇਸ ਸਾਲ ਮਾਰਚ ਵਿਚ ਬਿਨਾਂ ਕਿਸੇ ਛੋਟ ਦੇ 20 ਸਾਲ ਦੀ ਸਜ਼ਾ ਪੂਰੀ ਕਰ ਲਈ ਹੈ। ਬੈਂਚ ਨੇ ਕਿਹਾ ਕਿ ਇਸ ਹੁਕਮ ਦੀ ਕਾਪੀ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਗ੍ਰਹਿ ਸਕੱਤਰਾਂ ਨੂੰ ਭੇਜੀ ਜਾਣੀ ਚਾਹੀਦੀ ਹੈ ਤਾਂ ਕਿ ਪਤਾ ਲਗਾਇਆ ਜਾ ਸਕੇ ਕੀ ਕੋਈ ਕੈਦੀ ਸਜ਼ਾ ਦੀ ਮਿਆਦ ਤੋਂ ਵੱਧ ਸਮੇਂ ਤੱਕ ਜੇਲ੍ਹ ਵਿਚ ਬੰਦ ਤਾਂ ਨਹੀਂ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਯਾਦਵ ਨੂੰ ਆਪਣੀ ਸਜ਼ਾ ਪੂਰੀ ਕਰਨ ਦੇ ਬਾਅਦ ਰਿਹਾਅ ਕੀਤਾ ਜਾਣਾ ਚਾਹੀਦਾ ਸੀ। ਬੈਂਚ ਨੇ ਕਿਹਾ ਕਿ 9 ਮਾਰਚ2 025 ਦੇ ਬਾਅਦ ਅਪੀਲਕਰਤਾ ਨੂੰ ਹੋਰ ਕੈਦ ਵਿਚ ਨਹੀਂ ਰੱਖਿਆ ਜਾ ਸਕਦਾ। 10 ਮਾਰਚ 2025 ਨੂੰ ਹੀ ਅਪੀਲਕਰਤਾ ਨੂੰ ਆਪਣੀ ਸਜ਼ਾ ਪੂਰੀ ਕਰਨ ਦੇ ਬਾਅਦ ਰਿਹਾਅ ਕਰ ਦਿੱਤਾ ਜਾਣਾ ਚਾਹੀਦਾ ਸੀ।
ਇਹ ਵੀ ਪੜ੍ਹੋ : ਰਾਜਸਥਾਨ : ਸ਼ਰਧਾਲੂਆਂ ਨਾਲ ਭਰੀ ਪਿਕਅਪ ਵੈਨ ਖੜ੍ਹੇ ਟਰਾਲੇ ‘ਚ ਵੱਜੀ , 10 ਦੇ ਨਿਕਲੇ ਸਾ/ਹ, ਕਈ ਫੱ.ਟ.ੜ
ਦੱਸ ਦੇਈਏ ਕਿ ਸੁਖਦੇਵ ਯਾਦਵ ਦੀ ਪਟੀਸ਼ਨ ਵਿਚ ਦਿੱਲੀ ਹਾਈਕੋਰਟ ਦੇ ਨਵੰਬਰ 2024 ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ ਜਿਸ ਵਿਚ ਉਸ ਨੂੰ ਤਿੰਨ ਹਫਤੇ ਲਈ ਫਰਲੋ ‘ਤੇ ਰਿਹਾਅ ਕਰਨ ਦੀ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਗਈ ਸੀ। 3 ਅਕਤੂਬਰ 2016 ਨੂੰ ਸੁਪਰੀਮ ਕੋਰਟ ਨੇ ਨਿਤੀਸ਼ ਕਟਾਰਾ ਦੇ ਅਗਵਾ ਤੇ ਕਤਲ ਵਿਚ ਵਿਕਾਸ ਯਾਦਵ ਤੇ ਉਨ੍ਹਾਂ ਦੇ ਕਜ਼ਨ ਭਰਾ ਵਿਸ਼ਾਲ ਯਾਦਵ ਨੂੰ 25 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਸੀ। ਦੂਜੇ ਪਾਸੇ ਸਹਿ-ਦੋਸ਼ੀ ਸੁਖਦੇਵ ਯਾਦਵ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਸੀ। ਨਿਤੀਸ਼ ਕਟਾਰਾ ਦੇ ਉੱਤਰ ਪ੍ਰਦੇਸ਼ ਦੇ ਰਾਜਨੇਤਾ ਡੀਪੀ ਯਾਦਵ ਦੀ ਧੀ ਭਾਰਤੀ ਨਾਲ ਸਬੰਧ ਸਨ। ਵੱਖ-ਵੱਖ ਜਾਤੀ ਨਾਲ ਹੋਣ ਕਰਕੇ ਡੀਪੀ ਯਾਦਵ ਦੇ ਪਰਿਵਾਰ ਨੂੰ ਇਹ ਰਿਸ਼ਤਾ ਮਨਜ਼ੂਰ ਨਹੀਂ ਸੀ। ਇਸ ਲਈ ਭਾਰਤੀ ਦੇ ਭਰਾਵਾਂ ਵਿਸ਼ਾਲ ਤੇ ਵਿਕਾਸ ਯਾਦਵ ਨੇ ਨਿਤੀਸ਼ ਕਟਾਰਾ ਦੀ 16 ਤੇ 17 ਫਰਵਰੀ 2002 ਦੀ ਰਾਤ ਨੂੰ ਵਿਆਹ ਸਮਾਰੋਹ ਤੋਂ ਅਗਵਾ ਕਰਕੇ ਹੱਤਿਆ ਕਰ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -:
























