ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚੇ ਹਨ। ਉਨ੍ਹਾਂ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਵਿਜੀਲੈਂਸ ਜਾਂਚ ਕਰ ਰਹੀ ਹੈ। ਉਨ੍ਹਾਂ ਡਰ ਹੈ ਕਿ ਵਿਜੀਲੈਂਸ ਉਨ੍ਹਾਂ ਦੀ ਗ੍ਰਿਫਤਾਰੀ ਕਰ ਸਕਦੀ ਹੈ। ਇਸ ਮਾਮਲੇ ਵਿਚ ਉਨ੍ਹਾਂ ਨੇ ਅਗਾਊਂ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਸੀ ਪਰ ਸਰਕਾਰੀ ਵਕੀਲਾਂ ਨੇ ਦੱਸਿਆ ਕਿ ਖਹਿਰਾ ਨੂੰ ਅਜੇ ਤੱਕ ਕੋਈ ਨੋਟਿਸ ਵੀ ਜਾਰੀ ਨਹੀਂ ਹੋਇਆ ਹੈ। ਇਸੇ ਵਜ੍ਹਾ ਤੋਂ ਖਹਿਰਾ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ।
ਸੁਖਪਾਲ ਸਿੰਘ ਖਹਿਰ ਦਾ ਤਰਕ ਸੀ ਕੀ ਉਹ ਸਿਆਸੀ ਮੁੱਦੇ ਚੁੱਕ ਰਹੇ ਹਨ। ਅਜਿਹੇ ਵਿਚ ਵਿਜੀਲੈਂਸ ਉਨ੍ਹਾਂ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਸਕਦੀ ਹੈ। ਅਦਾਲਤ ਵਿਚ ਸਰਕਾਰੀ ਵਕੀਲ ਨੇ ਕਿਹਾ ਕਿ ਨਾ ਤਾਂ ਖਹਿਰਾ ਨੂੰ ਅਜੇ ਤੱਕ ਇਸ ਮਾਮਲੇ ਵਿਚ ਬੁਲਾਇਆ ਗਿਆ ਹੈ ਤੇ ਨਾ ਹੀ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਭਰੋਸੇ ਦੇ ਬਾਅਦ ਉਨ੍ਹਾਂ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ।
ਇਹ ਵੀ ਪੜ੍ਹੋ : ਰਾਜਸਥਾਨ : ਸ਼ਰਧਾਲੂਆਂ ਨਾਲ ਭਰੀ ਪਿਕਅਪ ਵੈਨ ਖੜ੍ਹੇ ਟਰਾਲੇ ‘ਚ ਵੱਜੀ , 10 ਦੇ ਨਿਕਲੇ ਸਾ/ਹ, ਕਈ ਫੱ.ਟ.ੜ
ਪੰਜਾਬ ਪੁਲਿਸ ਨੇ 4 ਦਿਨ ਪਹਿਲਾਂ ਜੋਗਾ ਸਿੰਘ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। 2015 ਵਿਚ ਦਰਜ ਡਰੱਗ ਕੇਸ ਵਿਚ ਫਾਜ਼ਿਲਕਾ ਪੁਲਿਸ ਨੂੰ ਲੋੜੀਂਦਾ ਸੀ। ਇਸ ਮਾਮਲੇ ਵਿਚ ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਸਣੇ 9 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਫਿਲਹਾਲ ਸੁਖਪਾਲ ਖਹਿਰਾ ਜ਼ਮਾਨਤ ‘ਤੇ ਬਾਹਰ ਹਨ ।
ਵੀਡੀਓ ਲਈ ਕਲਿੱਕ ਕਰੋ -:
























