AGTF ਪੰਜਾਬ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਨਾਮੀ ਗੈਂਗ ਦੇ ਦੋ ਕਾਰਕੁੰਨਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਦੀ ਗ੍ਰਿਫਤਾਰੀ ਪਟਿਆਲਾ-ਅੰਬਾਲਾ ਹਾਈਵੇ ‘ਤੇ ਪਿੰਡ ਸ਼ੰਭੂ ਕੋਲ ਹੋਈ ਹੈ। ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਹੁਣੇ ਜਿਹੇ ਫਾਜ਼ਿਲਕਾ ਵਿਚ ਭਾਰਤ ਰਤਨ ਉਰਫ ਵਿੱਕੀ ਦੀ ਹੱਤਿਆ ਦੇ ਮਾਮਲੇ ਵਿਚ ਵੀ ਲੋੜੀਂਦੇ ਸੀ। ਮਈ 2025 ਵਿਚ ਦੋਵਾਂ ਨੇ ਕਤਲ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ ਜਿਸ ਦੇ ਬਾਅਦ ਉਹ ਨੇਪਾਲ ਫਰਾਰ ਹੋ ਗਏ ਸਨ ਤੇ ਵਿਦੇਸ਼ ਵਿਚ ਬੈਠੇ ਗੈਂਗ ਦੇ ਨਿਰਦੇਸ਼ ‘ਤੇ ਪੰਜਾਬ ਵਿਚ ਫਿਰ ਤੋਂ ਵੱਡੀ ਸਾਜਿਸ਼ ਕਰਨ ਦੀ ਫਿਰਾਕ ਵਿਚ ਸਨ।
ਦੋਵਾਂ ਖਿਲਾਫ ਪੰਜਾਬ, ਦਿੱਲੀ, ਰਾਜਸਥਾਨ ਤੇ ਗੁਜਰਾਤ ਵਿਚ 15 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ ਜਿਨ੍ਹਾਂ ਵਿਚ ਵੱਖ-ਵੱਖ ਅਪਰਾਧਿਕ ਧਾਰਾਵਾਂ ਤਹਿਤ ਕਤਲ, ਕਤਲ ਦੀ ਕੋਸ਼ਿਸ਼ ਤੇ ਹੋਰ ਅਪਰਾਧ ਸ਼ਾਮਲ ਹਨ। ਗ੍ਰਿਫਤਾਰੀ ਦੌਰਾਨ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਗਲਾਕ 9mm ਪਿਸਤੌਲ ਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਤੇ ਇਸ ਸਬੰਧ ਵਿਚ ਥਾਣਾ ਸਟੇਟ ਕ੍ਰਾਈਮ, ਐੱਸਏਐੱਸ ਨਗਰ ਵਿਚ FIR ਦਰਜ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























