ਭਾਜਪਾ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਬਣਾਇਆ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ, ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਨੇ ਤਰਨਤਾਰਨ ਉਪ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਆਜ਼ਾਦ ਗਰੁੱਪ ਦੀ ਮੁਖੀ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ।

ਦੱਸ ਦੇਈਏ ਕਿ ਡਾ. ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ਤੋਂ ਬਾਅਦ ਤਰਨਤਾਰਨ ਵਿਚ ਵਿਧਾਇਕ ਅਹੁਦਾ ਖਾਲੀ ਹੋ ਗਿਆ ਸੀ, ਜਿਸ ਕਰਕੇ ਇਥੇ ਜ਼ਿਮਨੀ ਚੋਣ ਕਰਾਈ ਜਾਣੀ ਹੈ। ਭਾਜਪਾ ਨੇ ਇਸ ਦੇ ਲਈ ਪਹਿਲਾਂ ਹੀ ਤਿਆਰੀ ਸ਼ੁਰੂ ਕਰ ਚੁੱਕੀ ਹੈ। ਪਾਰਟੀ ਨੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਇੰਚਾਰਜ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਸਾਬਕਾ ਸੀਪੀਐੱਸ ਕੇ.ਡੀ. ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ‘ਚ ਹੋਇਆ ਵਾਧਾ, ਜਾਣੋ ਕੀ ਹੋਇਆ ਕੋਰਟ ‘ਚ
ਬੀਤੀ 27 ਜੂਨ ਨੂੰ ਡਾ. ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ ਹੋਇਆ ਸੀ ਤੇ 4 ਜੁਲਾਈ ਨੂੰ ਚੋਣ ਕਮਿਸ਼ਨ ਨੇ ਇਸ ਸੀਟ ਨੂੰ ਖਾਲੀ ਐਲਾਨ ਦਿੱਤਾ ਸੀ। ਦੱਸ ਦੇਈਏ ਕਿ ਨਿਯਮਾਂ ਮੁਤਾਬਿਕ ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਸੀਟ ਖਾਲੀ ਐਲਾਨਣ ਤੋਂ ਬਾਅਦ 6 ਮਹੀਨਿਆਂ ਦੇ ਅੰਦਰ-ਅੰਦਰ ਉਸ ਹਲਕੇ ਦੀ ਜ਼ਿਮਨੀ ਚੋਣ ਕਰਵਾਉਣੀ ਜ਼ਰੂਰੀ ਹੁੰਦੀ ਹੈ। ਹੁਣ ਤਰਨਤਾਰਨ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਜਲਦੀ ਹੀ ਮੁੜ ਤੋਂ ਵੋਟਾਂ ਪਾਉਣ ਦਾ ਮੌਕਾ ਮਿਲੇਗਾ।
ਵੀਡੀਓ ਲਈ ਕਲਿੱਕ ਕਰੋ -:
























