ਆਜ਼ਾਦੀ ਦਿਵਸ ‘ਤੇ ਪੰਜਾਬ ਸਰਕਾਰ ਦਾ ਰਾਜ ਪੱਧਰੀ ਸਮਾਗਮ ਫਰੀਦਕੋਟ ਵਿੱਚ ਹੈ। ਇੱਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਹਿਰੂ ਸਟੇਡੀਅਮ ਵਿੱਚ ਝੰਡਾ ਲਹਿਰਾਇਆ ਅਤੇ ਦੇਸ਼ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਬਾਅਦ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ।
ਇਸ ਤੋਂ ਬਾਅਦ ਆਪਣੇ ਭਾਸ਼ਣ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਦੀ ਆਜ਼ਾਦੀ ਵਿੱਚ 80 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ। ਲਾਸ਼ਾਂ ਨਾਲ ਭਰੀਆਂ ਗੱਡੀਆਂ ਇੱਥੇ ਪਹੁੰਚੀਆਂ ਸਨ। ਉਨ੍ਹਾਂ ਕਿਹਾ ਕਿ ਇਹ ਆਜ਼ਾਦੀ ਸਾਨੂੰ ਬਹੁਤ ਮਹਿੰਗੀ ਪਈ ਹੈ। ਹੁਣ ਭਾਈਚਾਰਾ ਬਣਾਈ ਰੱਖਣ ਲਈ ਆਖਰੀ ਸਾਹ ਤੱਕ ਮੈਂ ਸਖ਼ਤ ਮਿਹਨਤ ਕਰਾਂਗਾ।

ਸਵੇਰੇ ਮੁੱਖ ਮੰਤਰੀ ਮਾਨ ਨੇ ਸਭ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਰਾਜ ਪੱਧਰੀ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਪਹੁੰਚੇ। ਥੋੜ੍ਹੀ ਦੇਰ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਅਖੀਰ ਵਿੱਚ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕੰਮ ਕਰਨ ਵਾਲੀਆਂ 26 ਸ਼ਖਸੀਅਤਾਂ, ਪੁਲਿਸ ਕਰਮਚਾਰੀਆਂ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : PM ਮੋਦੀ ਨੇ 79ਵੇਂ ਅਜ਼ਾਦੀ ਦਿਹਾੜੇ ਦੀ ਦਿੱਤੀ ਵਧਾਈ, ਲਾਲ ਕਿਲ੍ਹੇ ਤੋਂ ਦੇਸ਼ਵਾਸੀਆਂ ਨੂੰ ਕੀਤਾ ਸੰਬੋਧਨ
ਬਠਿੰਡਾ ਵਿਚ ਅਜ਼ਾਦੀ ਦਿਹਾੜੇ ‘ਤੇ ਕੈਬਨਿਟ ਮੰਤਰੀ ਵਰਿਦਰ ਗੋਇਲ ਨੇ, ਮੋਗਾ ਵਿਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਤੇ ਲੁਧਿਆਣਾ ਵਿਚ ਮੰਤਰੀ ਅਮਨ ਅਰੋੜਾ ਨੇ ਤਿਰੰਗਾ ਲਹਿਰਾਇਆ।
ਵੀਡੀਓ ਲਈ ਕਲਿੱਕ ਕਰੋ -:
























