ਲੁਧਿਆਣਾ ਵਿਚ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੀਯੂ ਵਿਚ ਝੰਡਾ ਲਹਿਰਾਇਆ। ਲੁਧਿਆਣਾ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ। ਖੁਦ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵੀ ਮੌਜੂਦ ਰਹੇ। ਕੈਬਿਨਟ ਮੰਤਰੀ ਅਮਨ ਅਰੋੜਾ ਝੰਡਾ ਲਹਿਰਾਉਣ ਦੇ ਬਾਅਦ ਦੇਸ਼ ਲਈ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਮਿਲੇ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਖੇਡਾਂ ਤੇਸਮਾਜ ਵਿਚ ਚੰਗੀਆਂ ਸੇਵਾਵਾਂ ਦੇਣ ਵਾਲੇ ਸਮਾਜ ਸੇਵਕਾਂ ਨੂੰ ਵੀ ਸਨਮਾਨਿਤ ਕੀਤਾ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਤੇ ਪੁਲਿਸ ਦੀਆ ਟੁਕੜੀਆਂ ਤੇ NCC ਕੈਡੇਟਸ ਨੇ ਮਾਰਚ ਪਾਸ ਕੀਤਾ।
ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਦਾ ਦਿਨ ਪਵਿੱਤਰ ਹੈ।ਅੱਜ ਦੇਸ਼ ਦਾ 79ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਦੇਸ਼ ਦਾ ਮੈਨਚੈਸਟਰ ਹੈ ਲੁਧਿਆਣਾ ਅੱਜ ਜਿਥੇ ਮੈਨੂੰ ਤਿਰੰਗਾ ਲਹਿਰਾਉਣ ਦਾ ਮੌਕਾ ਮਿਲਿਆ। ਸਾਡੇ ਸ਼ਹੀਦਾਂ ਦੀ ਸ਼ਹਾਦਤ ਦੇ ਬਾ੍ਦ ਸਾਨੂੰ ਇਹ ਆਜ਼ਾਦੀ ਮਿਲੀ ਹੈ। ਮਹਾਤਮਾ ਗਾਂਧੀ, ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਊਧਮ ਸਿੰਘ ਤੇ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਲੋਕਾਂ ਨੇ ਆਜ਼ਾਦੀ ਲਈ ਆਪਣਾ ਬਲਿਦਾਨ ਦਿਤਾ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਜਲਦ ਹੋਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ, ਵੋਟਰ ਸੂਚੀਆਂ ਅਪਡੇਟ ਕਰਨ ਦੀ ਪ੍ਰਕਿਰਿਆ ਸ਼ੁਰੂ
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਆਜ਼ਾਦੀ ਦਿਹਾੜੇ ਦੇ 76 ਸਾਲ ਬੀਤ ਜਾਣ ਦੇ ਬਾਅਦ ਸੂਬੇ ਵਿਚ ਜਦੋਂ ਕੋਈ ਸਰਕਾਰ ਬਣੀ ਤੇ ਉਸ ਦੇ ਮੁੱਖ ਮੰਤਰੀ ਨੇ ਰਾਜ ਭਵਨ ਤੋਂ ਸਹੁੰ ਚੁੱਕਣ ਦੀ ਬਜਾਏ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਚ ਸਹੁੰ ਚੁੱਕ ਸਮਾਰੋਹ ਆਯੋਜਿਤ ਕਰਵਾਇਆ। ਪਹਿਲੀ ਵਾਰ ਸਿਆਸੀ ਨੇਤਾਵਾਂ ਦੀਆਂ ਤਸਵੀਰਾਂ ਦਫਤਰਾਂ ਤੋਂ ਹਟਾ ਕੇ ਕਿਸੇ ਸਰਕਾਰ ਨੇ ਭਗਤ ਸਿੰਘ ਤੇ ਬਾਬਾ ਸਾਹਿਬ ਅੰਬੇਡਕਰ ਦੀਆਂ ਤਸਵੀਰਾਂ ਲਗਾਈਆਂ ਹਨ। ਸ਼ਹੀਦ ਭਗਤ ਸਿੰਘ ਦਾ ਬੁੱਤ ਚੰਡੀਗੜ੍ਹ ਏਅਰਪੋਰਟ ਦੇ ਬਾਹਰ ਲੱਗਾ ਹੈ ਤਾਂ ਜੋ ਲੋਕ ਵਿਦੇਸ਼ ਤੋਂ ਉਤਰਨ ਤਾਂ ਉਨ੍ਹਾਂ ਨੂੰ ਪਤਾ ਲੱਗੇ ਕਿ ਤੁਸੀਂ ਸ਼ਹੀਦਾਂ ਦੀ ਧਰਤੀ ‘ਤੇ ਆ ਗਏ ਹੋ।
ਵੀਡੀਓ ਲਈ ਕਲਿੱਕ ਕਰੋ -:
























