ਮਸ਼ਹੂਰ ਪੰਜਾਬੀ ਗਾਇਕ ਗੁਰ ਸਿੱਧੂ ਦੇ ਪਿਤਾ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਗੁਰ ਸਿੱਧੂ ਦੇ ਪਿਤਾ ਪੰਜਾਬ ਦੇ ਪਿੰਡ ਚੱਕ ਫਤਿਹ ਸਿੰਘ ਵਾਲਾ ਦੇ ਸਰਪੰਚ ਸਨ। ਉਨ੍ਹਾਂ ਦੇ ਦੇਹਾਂਤ ਬਾਰੇ ਭੁੱਚੋ ਮੰਡੀ ਵਿਧਾਨ ਸਭਾ ਖੇਤਰ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ।
ਮਾਸਟਰ ਜਗਸੀਰ ਸਿੰਘ ਨੇ ਆਪਣੀ ਪੋਸਟ ਵਿਚ ਲਿਖਿਆ-ਬੀਤੀ ਰਾਤ ਪੰਜਾਬੀ ਲੋਕ ਗਾਇਕ ਗੁਰ ਸਿੱਧੂ ਦੇ ਪਿਤਾ ਤੇ ਮੇਰੇ ਪਿੰਡ ਚੱਕ ਫਤਿਹ ਸਿੰਘ ਵਾਲਾ ਦੇ ਸਰਪੰਚ ਸ. ਸੁਖਬੀਰ ਸਿੰਘ ਸਿੱਧੂ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਵਾਹਿਗੁਰੂ ਜੀ ਸਰਦਾਰ ਸੁਖਬੀਰ ਸਿੰਘ ਸਿੱਧੂ ਦੀ ਆਤਮਾ ਨੂੰ ਆਪਣੇ ਚਰਨਾਂ ਵਿਚ ਥਾਂ ਦੇਣ ਤੇ ਪਰਿਵਾਰ ਨੂੰ ਇਸ ਮੁਸ਼ਕਲ ਸਮੇਂ ਵਿਚ ਹਿੰਮਤ ਬਖਸ਼ਣ।
ਵੀਡੀਓ ਲਈ ਕਲਿੱਕ ਕਰੋ -:
























