ਚੋਣ ਕਮਿਸ਼ਨ ਨਵੀਂ ਦਿੱਲੀ ਦੇ ਨੈਸ਼ਨਲ ਮੀਡੀਆ ਸੈਂਟਰ ਵਿਚ ਪ੍ਰੈੱਸ ਕਾਨਫਰੰਸ ਕਰ ਰਿਹਾ ਹੈ। ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ ਕਿ ਸਾਡੇ ਲਈ ਨਾ ਕੋਈ ਸੱਤਾਧਾਰੀ ਪਾਰਟੀ ਹੈ ਤੇ ਨਾ ਹੀ ਕੋਈ ਵਿਰੋਧੀ ਪਾਰਟੀ। ਸਾਡੇ ਲਈ ਸਾਰੀਆਂ ਸਿਆਸੀ ਪਾਰਟੀਆਂ ਬਰਾਬਰ ਹਨ। ਚੀਫ ਇਲੈਕਸ਼ਨ ਕਮਿਸ਼ਨਰ ਨੇ ਕਿਹਾ ਕਿ ਜੇਕਰ ਸਹੀ ਸਮੇਂ ‘ਤੇ ਗਲਤੀ ਹਟਾਉਣ ਦੀ ਅਰਜ਼ੀ ਨਾ ਦਿੱਤੀ ਜਾਵੇ ਤੇ ਫਿਰ ਵੋਟ ਚੋਰੀ ਵਰਗੇ ਗਲਤ ਸ਼ਬਦਾਂ ਦਾ ਇਸਤੇਮਾਲ ਕਰਕੇ ਜਨਤਾ ਨੂੰ ਗੁੰਮਰਾਹ ਕੀਤਾ ਜਾਵੇ ਤਾਂ ਇਹ ਲੋਕਤੰਤਰ ਦਾ ਅਪਮਾਨ ਹੈ। ਕੁਝ ਵੋਟਰਾਂ ਨੇ ਵੋਟ ਚੋਰੀ ਦੇ ਇਲਜ਼ਾਮ ਲਗਾਏ, ਸਬੂਤ ਮੰਗਣ ‘ਤੇ ਜਵਾਬ ਨਹੀਂ ਮਿਲਿਆ। ਅਜਿਹੇ ਦੋਸ਼ਾਂ ਤੋਂ ਇਲੈਕਸ਼ਨ ਕਮਿਸ਼ਨ ਨਹੀਂ ਡਰਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਜਦੋਂ ਚੋਣ ਕਮਿਸ਼ਨ ਦੇ ਮੋਢੇ ‘ਤੇ ਬੰਦੂਕ ਰੱਖ ਕੇ ਵੋਟਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤਾਂ ਅਸੀਂ ਸਪੱਸ਼ਟ ਕਰਦੇ ਹਾਂ ਕਿ ਚੋਣ ਕਮਿਸ਼ਨ ਨਿਡਰਤਾ ਨਾਲ ਗਰੀਬ, ਅਮੀਰ, ਬਜ਼ੁਰਗ, ਮਹਿਲਾ ਤੇ ਨੌਜਵਾਨ ਸਣੇ ਸਾਰੇ ਧਰਮਾਂ-ਵਰਗਾਂ ਦੇ ਲੋਕਾਂ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ, ਖੜ੍ਹਾ ਸੀ ਤੇ ਖੜ੍ਹਾ ਰਹੇਗਾ।
ਦਰਅਸਲ ਰਾਹੁਲ ਨੇ 7 ਅਗਸਤ ਨੂੰ ਇਲੈਕਸ਼ਨ ਕਮਿਸ਼ਨ ‘ਤੇ ਵੋਟ ਚੋਰੀ ਦੇ ਦੋਸ਼ ਲਗਾਏ ਸਨ। ਉਨ੍ਹਾਂ ਕਿਹਾ ਸੀ ਕਿ ਵੋਟ ਚੋਰੀ ਹੋ ਰਹੇ ਹਨ। ਸਾਡੇ ਕੋਲ ਸਬੂਤ ਹਨ ਕਿ ਚੋਣ ਕਮਿਸ਼ਨ ਚੋਰੀ ਵਿਚ ਸ਼ਾਮਲ ਹੈ। ਉਹ ਭਾਜਪਾ ਲਈ ਅਜਿਹਾ ਕਰ ਰਹੇ ਹਨ। ਗਿਆਨੇਸ਼ ਕੁਮਾਰ ਨੇ ਕਿਹਾ ਕਿ ਲੋਕ ਸਭਾ ਚੋਣ ਦੀ ਪ੍ਰਕਿਰਿਆ ਵਿਚ ਇਕ ਕਰੋੜ ਤੋਂ ਵੱਧ ਮੁਲਾਜ਼ਮ, 10 ਲੱਖ ਤੋਂ ਵੱਧ ਬੂਥ ਲੈਵਲ ਏਜੰਟ, ਉਮੀਦਵਾਰਾਂ ਦੇ 20 ਲੱਖ ਤੋਂ ਜ਼ਿਆਦਾ ਪੋਲਿੰਗ ਏਜੰਟ ਕੰਮ ਕਰਦੇ ਹਨ। ਇੰਨੇ ਸਾਰੇ ਲੋਕਾਂ ਦੇ ਸਾਹਮਣੇ ਇੰਨੀ ਪਾਰਦਰਸ਼ੀ ਪ੍ਰਕਿਰਿਆ ਵਿਚ ਕੀ ਕੋਈ ਵੋਟਰ ਵੋਟ ਚੁਰਾ ਸਕਦਾ ਹੈ?
ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਅਸੀਂ ਕੁਝ ਦਿਨ ਪਹਿਲਾਂ ਦੇਖਿਆ ਕਿ ਕਈ ਵੋਟਰਾਂ ਦੀਆਂ ਤਸਵੀਰਾਂ ਬਿਨਾਂ ਕਿਸੇ ਇਜਾਜ਼ਤ ਦੇ ਮੀਡੀਆ ਦੇ ਸਾਹਮਣੇ ਪੇਸ਼ ਕੀਤੀਆਂ ਗਈਆਂ। ਉਨ੍ਹਾਂ ‘ਤੇ ਦੋਸ਼ ਲਗਾਏ ਗਏ, ਉਨ੍ਹਾਂ ਦਾ ਇਸਤੇਮਾਲਕੀਤਾ ਗਿਆ। ਕੀ ਚੋਣ ਕਮਿਸ਼ਨ ਨੂੰ ਕਿਸੇ ਵੋਟਰ, ਭਾਵੇਂ ਉਹ ਉਨ੍ਹਾਂ ਦੀ ਮਾਂ ਹੋਵੇ, ਨੂੰਹ ਹੋਵੇ, ਧੀ ਹੋਵੇ ਦੇ ਸੀਸੀਟੀਵੀ ਵੀਡੀਓ ਸਾਂਝੇ ਕਰਨੇ ਚਾਹੀਦੇ ਹਨ? ਜਿਨ੍ਹਾਂ ਦੇ ਨਾਂ ਵੋਟਰ ਸੂਚੀ ਵਿਚ ਹਨ ਉਹ ਹੀ ਆਪਣੇ ਉਮੀਦਵਾਰ ਨੂੰ ਚੁਣਨ ਲਈ ਵੋਟ ਪਾਉਂਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਨਿੱਜੀ ਸਕੂਲਾਂ ‘ਚ ਆਰਥਿਕ ਤੌਰ ‘ਤੇ ਕਮਜ਼ੋਰ ਬੱਚਿਆਂ ਨੂੰ ਮਿਲੇਗੀ ਮੁਫ਼ਤ ਸਿੱਖਿਆ, PSEB ਵੱਲੋਂ ਨਿਰਦੇਸ਼ ਜਾਰੀ
ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਦਰਵਾਜ਼ੇ ਸਾਰਿਆਂ ਲਈ ਬਰਾਬਰ ਤੌਰ ਤੋਂ ਖੁੱਲ੍ਹੇ ਹਨ। ਜ਼ਮੀਨੀ ਪੱਧਰ ‘ਤੇ ਸਾਰੇ ਵੋਟਰ, ਸਾਰੀਆਂ ਸਿਆਸੀ ਪਾਰਟੀਆਂ ਤੇ ਸਾਰੇ ਬੂਥਪੱਧਰੀ ਅਧਿਕਾਰੀ ਪਾਰਦਰਸ਼ੀ ਤਰੀਕੇ ਨਾਲ ਮਿਲ ਕੇ ਕੰਮ ਕਰ ਰਹੇ ਹਨ। ਤਸਦੀਕ ਕਰ ਰਹੇ ਹਨ, ਦਸਤਖਤ ਕਰ ਰਹੇ ਹਨ ਅਤੇ ਵੀਡੀਓ ਪ੍ਰਸੰਸਾ ਪੱਤਰ ਵੀ ਦੇ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
























