ਸਹਾਇਕ ਪ੍ਰੋਫੈਸਰਾਂ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਪਿਛਲੇ ਦਿਨੀਂ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਰੱਦ ਕਰਨ ਦੇ ਫੈਸਲੇ ‘ਤੇ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਪਾਈ ਸੀ ਤੇ ਹੁਣ SC ਵੱਲੋਂ ਇਨ੍ਹਾਂ ਸਹਾਇਕ ਪ੍ਰੋਫੈਸਰਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਇਨ੍ਹਾਂ 1158 ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਜਾਰੀ ਰਹਿਣ ਦਾ ਹੁਕਮ ਜਾਰੀ ਕੀਤਾ ਹੈ। ਦੱਸਣਯੋਗ ਹੈ ਕਿ 1158 ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਸਾਲ 2023 ‘ਚ ਸੁਪਰੀਮ ਕੋਰਟ ਵਲੋਂ ਰੱਦ ਕਰ ਦਿੱਤਾ ਗਿਆ ਸੀ ਪਰ ਹੁਣ ਨਵੀਂ ਭਰਤੀ ਤੱਕ ਸਰਕਾਰੀ ਕਾਲਜਾਂ ਵਿਚ 1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਦੀਆਂ ਸੇਵਾਵਾਂ ਜਾਰੀ ਰਹਿਣਗੀਆਂ।
ਦਰਅਸਲ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਨੂੰ ਰਾਹਤ ਦਿੱਤੀ ਗਈ ਤੇ ਪੰਜਾਬ ਸਰਕਾਰ ਦੀ ਬੇਨਤੀ ਮਨਜ਼ੂਰ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਾਂਝੀ ਕੀਤੀ ਗਈ ਹੈ।
ਇਹ ਵੀ ਪੜ੍ਹੋ : MP ਸੀਚੇਵਾਲ ਨੇ PM ਮੋਦੀ ਤੇ CM ਮਾਨ ਨੂੰ ਲਿਖੀ ਚਿੱਠੀ, ਹੜ੍ਹ ਪੀੜਤ ਕਿਸਾਨਾਂ ਲਈ ਮੁਆਵਜ਼ੇ ਦੀ ਕੀਤੀ ਮੰਗ
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਜਾਰੀ ਰੱਖਣ ਸਬੰਧੀ ਸੁਪਰੀਮ ਕੋਰਟ ‘ਚ ਪਟੀਸ਼ਨ ਪਾਈ ਗਈ ਸੀ ਅਤੇ ਕਿਹਾ ਗਿਆ ਸੀ ਕਿ ਇਹ ਭਰਤੀ ਰੱਦ ਹੋਣ ਨਾਲ ਉੱਚ ਸਿੱਖਿਆ ਨੂੰ ਵੱਡਾ ਨੁਕਸਾਨ ਹੋਵੇਗਾ। ਇਸ ਤੋਂ ਬਾਅਦ ਅਦਾਲਤ ਨੇ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਜਾਰੀ ਰੱਖਣ ਦਾ ਫ਼ੈਸਲਾ ਸੁਣਾਇਆ ਹੈ।
ਵੀਡੀਓ ਲਈ ਕਲਿੱਕ ਕਰੋ -:
























