ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੋਹਾਲੀ ਕੋਰਟ ਨੇ ਅਕਾਲੀ ਆਗੂ ਦੀ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਹੈ। ਦੱਸ ਦੇਈਏ ਕਿ ਮਜੀਠੀਆ ਨੂੰ 25 ਜੂਨ ਨੂੰ ਆਮਦਨ ਤੋਂ ਵੱਧ ਮਾਮਲੇ ‘ਚ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਹ ਇਸ ਵੇਲੇ ਨਿਆਂਇਕ ਹਿਰਾਸਤ ਤਹਿਤ ਨਾਭਾ ਜੇਲ੍ਹ ‘ਚ ਬੰਦ ਹਨ।

ਸਰਕਾਰੀ ਵਕੀਲ ਫਰੀ ਸੋਫਤ ਨੇ ਕਿਹਾ ਕਿ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਇਸ ਮਾਮਲੇ ‘ਤੇ ਬਹਿਸ ਲਗਭਗ ਇੱਕ ਮਹੀਨੇ ਤੋਂ ਚੱਲ ਰਹੀ ਸੀ। ਇਸ ਦੌਰਾਨ ਉਨ੍ਹਾਂ ਦੀ ਪਤਨੀ ਗਨੀਵ ਕੌਰ ਇਸ ਮਾਮਲੇ ਵਿੱਚ ਹਾਈ ਕੋਰਟ ਪਹੁੰਚ ਗਈ ਹੈ। ਉਨ੍ਹਾਂ ਨੇ ਵਿਜੀਲੈਂਸ ਵੱਲੋਂ 10 ਅਗਸਤ ਨੂੰ ਜਾਰੀ ਕੀਤੇ ਗਏ ਨੋਟਿਸ ਨੂੰ ਚੁਣੌਤੀ ਦਿੱਤੀ, ਜਿਸ ਵਿੱਚ ਉਨ੍ਹਾਂ ਤੋਂ ਉਨ੍ਹਾਂ ਦੀ ਜਾਇਦਾਦ ਦੇ ਵੇਰਵੇ ਮੰਗੇ ਗਏ ਹਨ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 26 ਸਤੰਬਰ ਨੂੰ ਹੋਵੇਗੀ।
ਇਹ ਵੀ ਪੜ੍ਹੋ : CM ਮਾਨ ਨੇ ਲੋਕਾਂ ਨੂੰ ਦਿੱਤੀ ਵੱਡੀ ਸੌਗਾਤ, ਇਸ ਜ਼ਿਲ੍ਹੇ ‘ਚ ਕੀਤਾ ਵੱਡੇ ਹਸਪਤਾਲ ਦਾ ਉਦਘਾਟਨ
ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਅਦਾਲਤ ਨੇ ਪਟੀਸ਼ਨ ਰੱਦ ਕਰ ਦਿੱਤੀ ਹੈ ਅਤੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਅਜੇ ਪੈਂਡਿੰਗ ਹੈ। ਜਿਵੇਂ ਹੀ ਸਾਨੂੰ ਮੋਹਾਲੀ ਅਦਾਲਤ ਦਾ ਹੁਕਮ ਮਿਲੇਗਾ। ਇਸ ਤੋਂ ਬਾਅਦ ਪੂਰੀ ਜਾਂਚ ਤੋਂ ਬਾਅਦ ਅਸੀਂ ਇਸ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇਵਾਂਗੇ। ਇਸ ਤੋਂ ਪਹਿਲਾਂ ਵੀ ਮਜੀਠੀਆ ਨੂੰ ਹਾਈ ਕੋਰਟ ਤੋਂ ਰਾਹਤ ਮਿਲੀ ਸੀ।
ਵੀਡੀਓ ਲਈ ਕਲਿੱਕ ਕਰੋ -:
























