ਫਿਰੋਜ਼ਪੁਰ ਦੀ ਪੌਸ਼ ਕਲੋਨੀ ਰੋਜ਼ ਐਵੇਨਿਊ ਵਿੱਚ ਇੱਕ 14 ਸਾਲ ਦੇ ਬੱਚੇ ਵੱਲੋਂ ਆਪਣੇ ਘਰ ਵਿੱਚ ਪਈ ਪਿਸਤੌਲ ਨਾਲ ਖੇਡਦੇ ਸਮੇਂ ਅਚਾਨਕ ਆਪਣੇ ਆਪ ਨੂੰ ਵੀ ਗੋਲੀ ਮਾਰ ਲੈਣ ਦਾ ਮਾਮਲਾ ਸਾਹਮਣੇ ਆਇਆ ਸੀ। ਦੱਸਿਆ ਜਾ ਰਿਹਾ ਹੈ ਉਸ ਬੱਚੇ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਬੱਚੇ ਦੀ ਪਛਾਣ ਕਰੀਵਾਮ ਮਲਹੌਤਰਾ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ 14 ਸਾਲਾ ਕਰੀਵਾਮ ਮਲਹੌਤਰਾ ਸਕੂਲੋਂ ਪੜ੍ਹ ਕੇ ਘਰ ਵਾਪਸ ਆਇਆ ਸੀ। ਡਰੈਸ ਬਦਲਣ ਲਈ ਜਦ ਉਹ ਅਲਮਾਰੀ ਵਿੱਚ ਪਏ ਕੱਪੜੇ ਲੈਣ ਗਿਆ ਤਾਂ ਉੱਥੇ ਅਲਮਾਰੀ ਵਿੱਚ ਉਸ ਦੇ ਪਿਓ ਦੀ ਪਿਸਤੌਲ ਪਈ ਹੋਈ ਸੀ ਜੋ ਕਿ ਉਸਨੇ ਖੇਡਣ ਵਾਸਤੇ ਫੜੀ। ਇਸ ਦੌਰਾਨ ਅਚਾਨਕ ਪਿਸਟਲ ਵਿੱਚੋਂ ਫਾਇਰ ਹੋ ਗਿਆ ਜੋ ਸਿੱਧਾ ਉਸਦੇ ਦਿਮਾਗ ਵਿੱਚ ਜਾ ਲੱਗਾ, ਜਿਸ ਨਾਲ ਉਹ ਮੌਕੇ ‘ਤੇ ਹੀ ਡਿੱਗ ਕੇ ਖੂਨ ਨਾਲ ਲਥਪਥ ਹੋ ਗਿਆ।
ਇਹ ਵੀ ਪੜ੍ਹੋ : ਪੌਂਗ ਡੈਮ ‘ਚ 24 ਘੰਟਿਆਂ ‘ਚ ਪਾਣੀ ਦੇ ਪੱਧਰ ‘ਚ 3 ਫੁੱਟ ਦਾ ਵਾਧਾ ਦਰਜ, ਡੈਮ ‘ਚੋਂ ਛੱਡਿਆ ਜਾਵੇਗਾ 75000 ਕਿਊਸਿਕ ਪਾਣੀ
ਪਰਿਵਾਰ ਵੱਲੋਂ ਉਸ ਨੂੰ ਚੁੱਕ ਕੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਨੇ ਉਸਦੀ ਹਾਲਤ ਜਿਆਦਾ ਨਾਜੁਕ ਦੇਖਦੇ ਹੋਏ ਉਸ ਨੂੰ ਅੱਗੇ ਮੁੱਢਲੇ ਇਲਾਜ ਤੋਂ ਬਾਅਦ DMC ਲੁਧਿਆਣਾ ਵਿਖੇ ਰੈਫਰ ਕੀਤਾ ਗਿਆ ਹੈ। ਡਾਕਟਰਾਂ ਦੀ ਟੀਮ ਨੇ ਜ਼ਖਮੀ ਬੱਚੇ ਦਾ ਆਪ੍ਰੇਸ਼ਨ ਕਰਕੇ ਉਸਦੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਰਾਤ 12 ਵਜੇ ਦੇ ਕਰੀਬ ਬੱਚੇ ਨੇ ਦਮ ਤੋੜ ਦਿੱਤਾ। ਬੱਚੇ ਦੀ ਮੌਤ ਦੀ ਖ਼ਬਰ ਮਿਲਦੇ ਹੀ ਫਿਰੋਜ਼ਪੁਰ ਇਲਾਕੇ ਵਿੱਚ ਸੋਗ ਦਾ ਮਾਹੌਲ ਬਣ ਗਿਆ।
ਵੀਡੀਓ ਲਈ ਕਲਿੱਕ ਕਰੋ -:
























