ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਨ ਕੀਤਾ। ਫੋਨ ਕਾਲ ‘ਤੇ ਪੁਤਿਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਲਾਸਕਾ ਵਿੱਚ ਟਰੰਪ ਨਾਲ ਮੁਲਾਕਾਤ ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ X ‘ਤੇ ਇੱਕ ਪੋਸਟ ਵਿੱਚ ਪੁਤਿਨ ਨਾਲ ਗੱਲਬਾਤ ਬਾਰੇ ਜਾਣਕਾਰੀ ਦਿੱਤੀ।
ਪ੍ਰਧਾਨ ਮੰਤਰੀ ਮੋਦੀ ਨੇ X ‘ਤੇ ਲਿਖਿਆ ਕਿ ਮੇਰੇ ਦੋਸਤ ਰਾਸ਼ਟਰਪਤੀ ਪੁਤਿਨ ਦਾ ਉਨ੍ਹਾਂ ਦੀ ਫ਼ੋਨ ਕਾਲ ਅਤੇ ਅਲਾਸਕਾ ਵਿੱਚ ਰਾਸ਼ਟਰਪਤੀ ਟਰੰਪ ਨਾਲ ਆਪਣੀ ਹਾਲੀਆ ਮੁਲਾਕਾਤ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਧੰਨਵਾਦ। ਭਾਰਤ ਨੇ ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਲਗਾਤਾਰ ਕਿਹਾ ਹੈ। ਭਾਰਤ ਇਸ ਸਬੰਧ ਵਿੱਚ ਸਾਰੇ ਯਤਨਾਂ ਦਾ ਸਮਰਥਨ ਕਰਦਾ ਹੈ। ਮੈਂ ਆਉਣ ਵਾਲੇ ਦਿਨਾਂ ਵਿੱਚ ਸਾਡੇ ਨਿਰੰਤਰ ਆਦਾਨ-ਪ੍ਰਦਾਨ ਦੀ ਉਮੀਦ ਕਰਦਾ ਹਾਂ।
ਇਹ ਵੀ ਪੜ੍ਹੋ : ਫਿਰੋਜ਼ਪੁਰ : ਪਿਓ ਦੇ ਪਿ.ਸਤੌ/ਲ ਨਾਲ ਖੇਡ ਰਿਹਾ ਸੀ ਬੱਚਾ, ਅਚਾਨਕ ਚੱਲੀ ਗੋ/ਲੀ ਸਿਰ ‘ਚ ਵੱਜੀ, ਇਲਾਜ ਦੌਰਾਨ ਮੌ/ਤ
ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ 15 ਅਗਸਤ ਨੂੰ ਅਲਾਸਕਾ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਯੂਕਰੇਨ ਵਿੱਚ ਜੰਗਬੰਦੀ ‘ਤੇ ਚਰਚਾ ਕੀਤੀ ਗਈ। ਹਾਲਾਂਕਿ, ਰੂਸ ਅਤੇ ਯੂਕਰੇਨ ਵਿਚਕਾਰ ਚੱਲ ਰਹੀ ਜੰਗ ਵਿੱਚ ਜੰਗਬੰਦੀ ਲਾਗੂ ਕਰਨ ‘ਤੇ ਕੋਈ ਸਮਝੌਤਾ ਨਹੀਂ ਹੋਇਆ। ਇਹ ਮੁਲਾਕਾਤ ਅਜਿਹੇ ਸਮੇਂ ਹੋਈ ਜਦੋਂ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਰੂਸ ਤੋਂ ਤੇਲ ਖਰੀਦਣ ਲਈ ਭਾਰਤ ‘ਤੇ 50 ਪ੍ਰਤੀਸ਼ਤ ਟੈਰਿਫ ਲਗਾਇਆ ਹੈ। ਭਾਰਤ ਨੇ ਇਸ ‘ਤੇ ਸਖ਼ਤ ਇਤਰਾਜ਼ ਜਤਾਇਆ ਸੀ ਅਤੇ ਅਮਰੀਕੀ ਕਦਮ ਨੂੰ ਬੇਇਨਸਾਫ਼ੀ ਅਤੇ ਬੇਤੁਕਾ ਕਿਹਾ ਸੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅਸੀਂ ਆਪਣੇ ਰਾਸ਼ਟਰੀ ਹਿੱਤਾਂ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕਾਂਗੇ।
ਵੀਡੀਓ ਲਈ ਕਲਿੱਕ ਕਰੋ -:
























