ਪੰਜਾਬ ਵਿਚ ਡੇਰਾ ਬਾਬਾ ਨਾਨਕ ਵਿਖੇ ਬੀਤੀ ਰਾਤ ਵੱਡੀ ਵਾਰਦਾਤ ਵਾਪਰੀ ਜਿਥੇ ਕਰਿਆਨਾ ਸਟੋਰ ਦੇ ਮਾਲਕ ਦਾ ਘਰ ਦੇ ਗੇਟ ਦੇ ਬਾਹਰ ਹੀ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। 3 ਬਾਈਕ ਸਵਾਰਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ।
ਮ੍ਰਿਤਕ ਦੀ ਪਛਾਣ ਰਵੀ ਕੁਮਾਰ ਢਿੱਲੋਂ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਰਵੀ ਕੁਮਾਰ ਦੁਕਾਨ ਬੰਦ ਕਰਕੇ ਘਰ ਪਹੁੰਚਿਆ ਸੀ ਤੇ ਜਦੋਂ ਉਹ ਆਪਣੇ ਘਰ ਦੇ ਗੇਟ ਦੇ ਬਾਹਰ ਖੜ੍ਹਾ ਸੀ ਤਾਂ ਅਣਪਛਾਤੇ ਬਾਈਕ ਸਵਾਰ ਨੌਜਵਾਨਾਂ ਨੇ ਰਵੀ ‘ਤੇ ਅੰਨ੍ਹੇਵਾਹ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਰਕੇ ਉਹ ਗੰਭੀਰ ਜ਼ਖਮੀ ਹੋ ਗਿਆ।
ਪਰਿਵਾਰਕ ਮੈਂਬਰਾਂ ਵੱਲੋਂ ਰਵੀ ਕੁਮਾਰ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ ਜਿਥੇ ਰਵੀ ਕੁਮਾਰ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਮੌਕੇ ‘ਤੇ ਪਹੁੰਚੀ ਤੇ ਉਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੀ ਹੈ। ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਆਖਿਰ ਬਾਈਕ ਸਵਾਰਾਂ ਨੇ ਕਿਉਂ ਰਵੀ ‘ਤੇ ਹਮਲਾ ਕੀਤਾ। ਪੁਲਿਸ ਮੁਤਾਬਕ ਜਾਂਚ ਦੇ ਬਾਅਦ ਹੀ ਸੱਚ ਸਾਹਮਣੇ ਆਏਗਾ ਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























