ਟਰੈਕਟਰ ਵਾਲੀ ਵੀਡੀਓ ਲੀਕ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਮੁਲਜ਼ਮਾਂ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ ਤੇ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਸ ਦੇ ਨਾਲ ਹੀ ਪੁਲਿਸ ਨੇ ਲੋਕਾਂ ਨੂੰ ਸਾਫ ਤੌਰ ‘ਤੇ ਕਿਹਾ ਹੈ ਕਿ ਜੇਕਰ ਤੁਹਾਡੇ ਕੋਲ ਟਰੈਕਟਰ ਵਾਲੀ ਕੁੜੀ ਨਾਲ ਸਬੰਧਤ ਕੋਈ ਕੰਟੈਂਟ ਜਾਂ ਵੀਡੀਓ ਆਉਂਦਾ ਹੈ ਤਾਂ ਉਸ ਨੂੰ ਅੱਗੇ ਵਾਇਰਲ ਨਾ ਕੀਤਾ ਜਾਵੇ। ਜੇਕਰ ਅਜਿਹਾ ਕਿਸੇ ਵੀ ਵਿਅਕਤੀ ਵੱਲੋਂ ਕੀਤਾ ਜਾਂਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਬੀਤੇ ਦਿਨ ਤੋਂ ਹੀ ਮਾਮਲਾ ਭਖਦਾ ਨਜ਼ਰ ਆ ਰਿਹਾ ਹੈ। ਦੋਵੇਂ ਪਰਿਵਾਰਾਂ ਵੱਲੋਂ ਇਕ-ਦੂਜੇ ‘ਤੇ ਦੋਸ਼ ਲਗਾਏ ਜਾ ਰਹੇ ਹਨ ਤੇ ਇਸੇ ਤਹਿਤ ਸਭ ਤੋਂ ਪਹਿਲਾਂ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਐਕਸ਼ਨ ਲਿਆ ਗਿਆ। ਕੁੜੀ ਦੀ ਵੀਡੀਓ ਲੀਕ ਮਾਮਲੇ ਵਿਚ ਸੂ ਮੋਟੋ ਨੋਟਿਸ ਜਾਰੀ ਕੀਤਾ ਗਿਆ ਸੀ ਤੇ ਜਵਾਬ ਮੰਗਿਆ ਗਿਆ ਤੇ ਹੁਣ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ। ਜਲੰਧਰ ਦਿਹਾਤੀ ਦੇ ਐੱਸਐੱਸਪੀ ਨੇ ਪ੍ਰੈੱਸ ਕਾਨਫਰੰਸ ਜ਼ਰੀਏ ਇਹ ਜਾਣਕਾਰੀ ਸਾਂਝੀ ਕੀਤੀ ਗਈ ਕਿ ਮੁਲਜ਼ਮਾਂ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਤੇ ਨਾਲ ਹੀ ਲੋਕਾਂ ਨੂੰ ਇਹ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਕੋਈ ਵੀ ਟਰੈਕਟਰ ਵਾਲੀ ਕੁੜੀ ਦੀ ਵੀਡੀਓ ਲੀਕ ਕਰਦਾ ਹੈ ਤਾਂ ਉਸ ਖਿਲਾਫ ਵੀ ਐਕਸ਼ਨ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























