ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਖੁਫੀਆ ਏਜੰਸੀਆਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰਨ ਦਿੱਤਾ ਹੈ। ਪੁਲਿਸ ਨੇ ਸੂਬੇ ਵਿੱਚ ਅਸ਼ਾਂਤੀ ਫੈਲਾਉਣ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮ ਵਿੱਚ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ।
DGP ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਆਪਣੇ ਐਕਸ ਅਕਾਊਂਟ ‘ਤੇ ਲਿਖਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ਦੌਰਾਨ ਖੁਫੀਆ ਜਾਣਕਾਰੀ ਤੇ ਕਾਰਵਾਈ ਕਰਦੇ ਹੋਏ, ਪੰਡੋਰੀ, ਅੰਮ੍ਰਿਤਸਰ ਦੇ ਰਹਿਣ ਵਾਲੇ ਮਲਕੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਇੱਕ ਹੈਂਡ ਗ੍ਰਨੇਡ, ਇੱਕ .30 ਬੋਰ ਪਿਸਤੌਲ (Px5), ਅਤੇ 10 ਜ਼ਿੰਦਾ ਰਾਉਂਡ (.30 ਬੋਰ) ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ‘ਚ ਕੱਲ੍ਹ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ ‘ਚ ਆਵੇਗੀ ਗਿਰਾਵਟ, ਅਲਰਟ ‘ਤੇ ਹੁਸ਼ਿਆਰਪੁਰ
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਉਸਦੇ ਯੂ.ਕੇ. ਅਧਾਰਤ ਗੈਂਗਸਟਰ ਧਰਮਾ ਸੰਧੂ ਨਾਲ ਸਿੱਧੇ ਸਬੰਧ ਸਨ, ਜੋ ਕਿ ਹਰਵਿੰਦਰ ਰਿੰਦਾ ਦਾ ਨਜ਼ਦੀਕੀ ਸਾਥੀ ਹੈ। ਹਰਵਿੰਦਰ ਰਿੰਦਾ ਪਾਕਿਸਤਾਨ ਅਧਾਰਿਤ ਬੱਬਰ ਖ਼ਾਲਸਾ ਇੰਟਰਨੈਸ਼ਨਲ ਸੰਚਾਲਕ ਹੈ, ਜਿਸਨੂੰ ਪਾਕਿਸਤਾਨ ਦੀ ਆਈ.ਐੱਸ.ਆਈ. ਦਾ ਸਮਰਥਨ ਪ੍ਰਾਪਤ ਹੈ। ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਅੱਤਵਾਦੀ-ਗੈਂਗਸਟਰਾਂ ਦੇ ਗੱਠਜੋੜ ਨੂੰ ਖਤਮ ਕਰਨ ਅਤੇ ਪੰਜਾਬ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -:
























