ਜਲੰਧਰ ਦਿਹਾਤੀ ਖੇਤਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਵੱਲੋਂ ਭਾਜਪਾ ਆਗੂਆਂ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪੁਲਿਸ ਵੱਲੋਂ ਭਾਜਪਾ ਦੇ ਵੱਡੇ ਆਗੂਆਂ ਨੂੰ ਡਿਟੇਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਹਕੋਟ ਅਤੇ ਲਾਂਬੜਾ ਵਿੱਚ ਪੁਲਿਸ ਵਲੋਂ ਸੀਨੀਅਰ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਭਾਜਪਾ ਦੀ ਜਨ ਸੰਪਰਕ ਅਭਿਆਨ ਮੁਹਿੰਮ ਤਹਿਤ ਸ਼ਾਹਕੋਟ ਪੁਲਿਸ ਪ੍ਰਸ਼ਾਸਨ ਨੇ ਸੀਨੀਅਰ ਭਾਜਪਾ ਆਗੂ ਕੇ.ਡੀ. ਭੰਡਾਰੀ ਅਤੇ ਰਾਣਾ ਹਰਦੀਪ ਸਿੰਘ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਜਾਣਕਾਰੀ ਅਨੁਸਾਰ BJP ਆਗੂ ਪਿੰਡ ਰੂਪੇਵਾਲ (ਸ਼ਾਹਕੋਟ) ਮੰਡੀ ’ਚ PM ਯੋਜਨਾਵਾਂ ਬਾਰੇ ਜਾਣੂ ਕਰਵਾਉਣ ਲਈ ਕੈਂਪ ਲਗਾਉਣ ਲਈ ਪਹੁੰਚੇ ਸਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹ.ਥਿਆ/ਰਾਂ ਸਣੇ ਵਿਅਕਤੀ ਨੂੰ ਕੀਤਾ ਕਾਬੂ, ਬ.ਦਮਾ/ਸ਼ ਨਾਲ ਸੰਪਰਕ ‘ਚ ਸੀ ਮੁਲਜ਼ਮ
ਇਸ ਦੌਰਾਨ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਉੱਕਤ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਅਤੇ ਪੁਲਿਸ ਉਨ੍ਹਾਂ ਨੂੰ ਨਾਲ ਲੈ ਕੇ ਚਲੀ ਗਈ। ਇਸ ਕਾਰਵਾਈ ਦੇ ਪਿੱਛੇ ਕਾਰਨਾਂ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰ ਭਾਜਪਾ ਦਾ ਇਲਜ਼ਾਮ ਹੈ ਕਿ ਸਾਡੇ ਪ੍ਰੋਗਰਾਮ ਵਿੱਚ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























