ਹੁਸ਼ਿਆਰਪੁਰ ਵਿੱਚ ਸ਼ੁੱਕਰਵਾਰ ਰਾਤ ਲਗਭਗ 10:30 ਵਜੇ LPG ਨਾਲ ਭਰੇ ਇੱਕ ਟੈਂਕਰ ਵਿੱਚ ਧਮਾਕਾ ਹੋਇਆ। ਇਹ ਹਾਦਸਾ ਮੰਡਿਆਲਾ ਪਿੰਡ ਦੇ ਨੇੜੇ ਵਾਪਰਿਆ। ਟੈਂਕਰ ਇੱਕ ਮਿੰਨੀ ਟਰੱਕ ਨਾਲ ਟਕਰਾਉਣ ਤੋਂ ਬਾਅਦ ਪਲਟ ਗਿਆ ਅਤੇ ਅੱਗ ਲੱਗ ਗਈ। ਗੈਸ ਲੀਕ ਹੋਣ ਕਾਰਨ ਅੱਗ ਨੇ ਆਲੇ-ਦੁਆਲੇ ਦੇ ਇਲਾਕੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਵਿੱਚ 15 ਦੁਕਾਨਾਂ ਅਤੇ 4 ਘਰ ਸੜ ਗਏ।

2 ਲੋਕਾਂ ਦੀ ਮੌਤ ਹੋ ਗਈ, ਜਦਕਿ 30 ਤੋਂ ਵੱਧ ਲੋਕ ਸੜ ਗਏ। ਜ਼ਖਮੀਆਂ ਨੂੰ ਹੁਸ਼ਿਆਰਪੁਰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਨ੍ਹਾਂ ਵਿੱਚੋਂ ਕੁਝ ਲੋਕ 30 ਫੀਸਦੀ ਤੋਂ 80 ਫੀਸਦੀ ਝੁਲਸ ਗਏ ਹਨ।
ਅੱਗ ਬੁਝਾਉਣ ਲਈ ਹੁਸ਼ਿਆਰਪੁਰ, ਦਸੂਹਾ ਅਤੇ ਤਲਵਾੜਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬੁਲਾਈਆਂ ਗਈਆਂ। ਸਾਵਧਾਨੀ ਵਜੋਂ, ਹੁਸ਼ਿਆਰਪੁਰ-ਜਲੰਧਰ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰ ਦਿੱਤਾ ਗਿਆ। ਹਾਈਵੇਅ ‘ਤੇ ਲਗਭਗ ਇੱਕ ਕਿਲੋਮੀਟਰ ਦੇ ਖੇਤਰ ਨੂੰ ਖਾਲੀ ਕਰਵਾ ਲਿਆ ਗਿਆ।

ਹੁਸ਼ਿਆਰਪੁਰ ਦੇ ਡੀਸੀ ਆਸ਼ਿਕਾ ਜੈਨ ਨੇ ਕਿਹਾ ਕਿ 1.30 ਵਜੇ ਤੱਕ ਅੱਗ ‘ਤੇ ਕਾਫ਼ੀ ਹੱਦ ਤੱਕ ਕਾਬੂ ਪਾ ਲਿਆ ਗਿਆ ਸੀ। ਸਥਿਤੀ ਪੂਰੀ ਤਰ੍ਹਾਂ ਆਮ ਹੋਣ ਤੋਂ ਬਾਅਦ ਹੀ ਨੁਕਸਾਨ ਦਾ ਮੁਲਾਂਕਣ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਬੇਕਾਰ ਸਮਝ ਕੇ ਭੁੱਲ ਕੇ ਵੀ ਨਾ ਸੁੱਟੋ ਖਜੂਰ ਦੇ ਬੀਜ, ਸਿਹਤ ਨੂੰ ਦਿੰਦੇ ਹਨ ਜ਼ਬਰਦਸਤ ਫਾਇਦੇ
ਹੁਸ਼ਿਆਰਪੁਰ ਦੇ ਸਿਵਲ ਸਰਜਨ ਪਵਨ ਕੁਮਾਰ ਮੁਤਾਬਕ ਦੇਰ ਰਾਤ 2 ਲੋਕਾਂ ਨੂੰ ਮ੍ਰਿਤਕ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ। ਹਸਪਤਾਲ ਵਿੱਚ 20-22 ਲੋਕ ਦਾਖਲ ਹਨ। ਗੰਭੀਰ ਰੂਪ ਵਿੱਚ ਸੜੇ ਹੋਏ ਕਈ ਮਰੀਜ਼ਾਂ ਨੂੰ ਹੁਸ਼ਿਆਰਪੁਰ ਤੋਂ ਰੈਫਰ ਕੀਤਾ ਗਿਆ ਹੈ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
























