ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣਾ ਘਰਿੰਡਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸ ਲੱਗੀ ਜਦੋਂ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਸਫਲਤਾ ਹਾਸਲ ਕਰਦਿਆਂ ਥਾਣਾ ਘਰਿੰਡਾ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਤੋਂ 01 ਕਿਲੋ 800 ਗ੍ਰਾਮ ਹੈਰੋਇਨ ਅਤੇ ਇੱਕ ਮੋਟਰ ਸਾਈਕਲ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ : ਰੋਪੜ : ਸ਼ਰਾਬ ਪੀਣ ਤੋਂ ਰੋਕਣ ‘ਤੇ ਪਤੀ ਨੇ ਪਤਨੀ ਦਾ ਕੀਤਾ ਬੇਰ.ਹਿ.ਮੀ ਨਾਲ ਕ.ਤ.ਲ, ਮੁਲਜ਼ਮ ਗ੍ਰਿਫਤਾਰ
ਪ੍ਰਾਪਤ ਜਾਣਕਾਰੀ ਅਨੁਸਾਰ, ਫੜੇ ਗਏ ਵਿਅਕਤੀ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ਼ ਮਿੱਟੂ ਵਜੋਂ ਹੋਈ ਹੈ। ਪੁਲਿਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਕਾਰਵਾਈ ਦੌਰਾਨ ਨਸ਼ਾ ਤਸਕਰ ਨੂੰ ਰੰਗੇ ਹੱਥੀਂ ਫੜਿਆ। ਉਸ ਕੋਲੋਂ ਬਰਾਮਦ ਕੀਤੀ ਮੋਟਰਸਾਈਕਲ PB02-DB-8403 ਵੀ ਕਬਜ਼ੇ ਵਿੱਚ ਲੈ ਲਈ ਗਈ ਹੈ। ਇਸ ਸੰਬੰਧੀ ਥਾਣਾ ਘਰਿੰਡਾ ਪੁਲਿਸ ਵਲੋ ਮੁਕੱਦਮਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਨਸ਼ਾ ਤਸਕਰੀ ਦੀਆਂ ਜੜ੍ਹਾਂ ਤੱਕ ਪਹੁੰਚਣ ਲਈ ਗ੍ਰਿਫ਼ਤਾਰ ਸ਼ਖ਼ਸ ਦੇ ਸਾਥੀਆਂ ਅਤੇ ਬੈਕਗ੍ਰਾਊਂਡ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਹੋਰ ਕਿਸੇ ਵੀ ਸ਼ਮੂਲੀਅਤ ਸਾਹਮਣੇ ਆਉਣ ’ਤੇ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
























