ਅੱਜ (ਸੋਮਵਾਰ) ਪੰਜਾਬ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਹ ਮੌਸਮ ਅਗਲੇ 24 ਘੰਟਿਆਂ ਤੱਕ ਜਾਰੀ ਰਹਿ ਸਕਦਾ ਹੈ। ਹੜ੍ਹ ਦੀ ਸਥਿਤੀ ਵੇਖਦੇ ਹੋਏ ਪੰਜਾਬ ਦੋ ਜ਼ਿਲ੍ਹਿਆਂ ਪਠਾਨਕੋਟ ਤੇ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰਾਂ ਵੱਲੋਂ 26 ਤੇ 27 ਅਗਸਤ ਨੂੰ ਸਾਰੇ ਸਕੂਲ-ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਹੜ੍ਹ ਦੀ ਸਥਿਤੀ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਕਿਹਾ ਹੈ ਕਿ ਹੜ੍ਹ ਪ੍ਰਬੰਧਨ ਲਈ ਪੂਰੀ ਤਿਆਰੀ ਹੈ। ਜਲੰਧਰ ਵਿੱਚ ਇੱਕ ਰਾਜ ਪੱਧਰੀ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸ ਦੀ ਜ਼ਿੰਮੇਵਾਰੀ ਮੰਤਰੀ ਅਮਨ ਅਰੋੜਾ ਨੂੰ ਸੌਂਪੀ ਗਈ ਹੈ। ਕੰਟਰੋਲ ਰੂਮ ਤੋਂ ਮੰਤਰੀ ਅਰੋੜਾ, ਸਲਾਹਕਾਰ ਦੀਪਕ ਬਾਲੀ ਅਤੇ ਡਿਪਟੀ ਕਮਿਸ਼ਨਰ ਕੰਟਰੋਲ ਰੂਮ ਤੋਂ ਸਥਿਤੀ ਦੀ ਨਿਗਰਾਨੀ ਕਰਨਗੇ।
![]()
ਪੰਜਾਬ ਭਰ ਵਿੱਚ ਪ੍ਰਭਾਵਸ਼ਾਲੀ ਹੜ੍ਹ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ, ਕਈ ਮੰਤਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ: ਡਾ. ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆ, ਅਤੇ ਬਰਿੰਦਰ ਕੁਮਾਰ ਗੋਇਲ ਰਾਜ ਭਰ ਵਿੱਚ ਸਥਿਤੀ ਦੀ ਨਿਗਰਾਨੀ ਕਰਨਗੇ। ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆ ਨੂੰ ਕਪੂਰਥਲਾ ਲਈ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਤਰਨਤਾਰਨ ਦੀ ਨਿਗਰਾਨੀ ਕਰਨਗੇ। ਡਾ. ਬਲਜੀਤ ਕੌਰ ਅਤੇ ਤਰੁਣਪ੍ਰੀਤ ਸਿੰਘ ਪ੍ਰਭਾਵਿਤ ਖੇਤਰਾਂ ਵਿੱਚ ਹੜ੍ਹ ਰਾਹਤ ਤਾਲਮੇਲ ਲਈ ਵੀ ਜ਼ਿੰਮੇਵਾਰ ਹੋਣਗੇ।
ਪੌਗ ਡੈਮ ਦੇ ਪਾਣੀ ਨੂੰ ਲੈ ਕੇ BBMB ਚੀਫ ਇੰਜੀਨੀਅਰ ਰਾਕੇਸ਼ ਗੁਪਤਾ ਨੇ ਕਿਹਾ ਕਿ ਡੈਮ ‘ਚ ਲਗਤਾਰ ਪਾਣੀ ਦਾ ਪੱਧਰ ਵੱਧ ਰਿਹਾ ਹੈ। ਪੌਗ ਡੈਮ ਤੋਂ 60000 ਕਿਉਸਿਕ ਪਾਣੀ ਛੱਡਿਆ ਜਾ ਰਿਹਾ ਹੈ। ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਅਨਾਊਂਸਮੈਂਟ ਸਿਸਟਮ ਬਣਾਏ ਗਏ ਹਨ ਤੇ ਲੋਕਾਂ ਨੂੰ ਲਗਾਤਾਰ ਸੂਚਨਾ ਮੁਹੱਈਆ ਕਰਵਾਈ ਜਾ ਰਹੀ ਹੈ।
ਸਰਕਾਰ ਨੇ ਇੱਕ ਹੈਲਪਲਾਈਨ 0181-2240064 ਜਾਰੀ ਕੀਤਾ ਹੈ, ਜਿਸ ‘ਤੇ ਹੜ੍ਹ ਪ੍ਰਭਾਵਿਤ ਲੋਕ ਕਿਸੇ ਵੀ ਸਮੇਂ ਸੰਪਰਕ ਕਰ ਸਕਦੇ ਹਨ। ਕਪੂਰਥਲਾ, ਤਰਨਤਾਰਨ ਅਤੇ ਫਾਜ਼ਿਲਕਾ ਨੂੰ ਸਭ ਤੋਂ ਵੱਧ ਸੰਵੇਦਨਸ਼ੀਲ ਦੱਸਿਆ ਗਿਆ ਹੈ। ਮੰਤਰੀਆਂ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਵਿਸ਼ੇਸ਼ ਤੌਰ ‘ਤੇ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਤੋਂ ਬਾਅਦ ਭਾਖੜਾ ਡੈਮ ਦੇ ਦਰਵਾਜ਼ੇ ਵੀ 2-2 ਫੁੱਟ ਖੋਲ੍ਹ ਦਿੱਤੇ ਗਏ ਹਨ। ਦਰਅਸਲ, ਭਾਖੜਾ ਡੈਮ ਦਾ ਪਾਣੀ ਦਾ ਪੱਧਰ 1668.57 ਫੁੱਟ ਦਰਜ ਕੀਤਾ ਗਿਆ ਸੀ, ਜੋ ਕਿ 1680 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਤੋਂ ਲਗਭਗ 11 ਫੁੱਟ ਹੇਠਾਂ ਹੈ। ਹਾਲਾਂਕਿ, ਸਤਲੁਜ ਵਿੱਚ ਸਥਿਤੀ ਆਮ ਬਣੀ ਹੋਈ ਹੈ।
ਇਹ ਵੀ ਪੜ੍ਹੋ : ਲੁਧਿਆਣਾ ਦੇ ਨਰਿੰਦਰ ਸਿੰਘ ਨੂੰ ਮਿਲੇਗਾ ਨੈਸ਼ਨਲ ਟੀਚਰਸ ਐਵਾਰਡ 2025, ਮੰਤਰੀ ਬੈਂਸ ਨੇ ਦਿੱਤੀ ਵਧਾਈ
ਜੰਮੂ-ਕਸ਼ਮੀਰ ਵਿੱਚ ਮੀਂਹ ਤੋਂ ਬਾਅਦ, ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 527 ਮੀਟਰ ਦੇ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚ ਗਿਆ ਹੈ। ਜਿਸ ਕਾਰਨ ਵਾਧੂ ਪਾਣੀ ਛੱਡਿਆ ਗਿਆ ਹੈ, ਜਿਸ ਨਾਲ ਪੰਜਾਬ ਦੇ ਮਾਝਾ ਖੇਤਰ ਵਿੱਚ ਹੜ੍ਹ ਦਾ ਖ਼ਤਰਾ ਵਧ ਗਿਆ ਹੈ। ਇਸ ਦੇ ਨਾਲ ਹੀ ਰਾਵੀ ਨਦੀ ਦਾ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਪਠਾਨਕੋਟ-ਜੰਮੂ ਹਾਈਵੇਅ ਪਹਿਲਾਂ ਹੀ ਬੰਦ ਹੈ ਅਤੇ ਪਠਾਨਕੋਟ ਤੋਂ ਅੰਮ੍ਰਿਤਸਰ ਤੱਕ ਹਾਈ ਅਲਰਟ ਜਾਰੀ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























