ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਵਿੱਚ ‘ਆਪ’ ਨੇਤਾ ਅਤੇ ਸਾਬਕਾ ਮੰਤਰੀ ਸੌਰਭ ਭਾਰਦਵਾਜ ਦੇ ਘਰ ਸਮੇਤ 13 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਕਾਰਵਾਈ ਹਸਪਤਾਲ ਨਿਰਮਾਣ ਵਿੱਚ ਹੋਏ ਘੁਟਾਲੇ ਦੇ ਸਬੰਧ ਵਿੱਚ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਈਡੀ ਅਧਿਕਾਰੀਆਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਇੱਕ ਟੀਮ ਨੇ ਹਸਪਤਾਲ ਨਿਰਮਾਣ ਵਿੱਚ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ‘ਆਪ’ ਨੇਤਾ ਸੌਰਭ ਭਾਰਦਵਾਜ ਦੇ ਘਰ ‘ਤੇ ਛਾਪੇਮਾਰੀ ਕੀਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਸੌਰਭ ਭਾਰਦਵਾਜ ਦੇ ਘਰ ਛਾਪਾ ਮਾਰਿਆ ਗਿਆ ਹੈ। ਕਿਉਂਕਿ ਕੱਲ੍ਹ ਤੋਂ ਪੂਰੇ ਦੇਸ਼ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਡਿਗਰੀ ਬਾਰੇ ਚਰਚਾ ਸੀ। ਇਹ ਛਾਪਾ ਉਸ ਤੋਂ ਧਿਆਨ ਹਟਾਉਣ ਲਈ ਕੀਤਾ ਗਿਆ ਹੈ। ਸਤੇਂਦਰ ਜੈਨ ਨੂੰ ਵੀ ਤਿੰਨ ਸਾਲ ਜੇਲ੍ਹ ਵਿੱਚ ਰੱਖਿਆ ਗਿਆ ਸੀ ਪਰ ਬਾਅਦ ਵਿੱਚ ਸੀਬੀਆਈ ਅਤੇ ਈਡੀ ਨੇ ਅਦਾਲਤ ਵਿੱਚ ਕਲੋਜ਼ਰ ਰਿਪੋਰਟ ਦਾਇਰ ਕੀਤੀ। ਇਸ ਤੋਂ ਸਪੱਸ਼ਟ ਹੈ ਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਵਿਰੁੱਧ ਦਰਜ ਸਾਰੇ ਮਾਮਲੇ ਫਰਜ਼ੀ ਅਤੇ ਝੂਠੇ ਹਨ।

ED raids AAP leader Saurabh
‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੌਰਭ ਭਾਰਦਵਾਜ ਦੇ ਘਰ ‘ਤੇ ਛਾਪੇਮਾਰੀ ‘ਤੇ ਕਿਹਾ ਕਿ ‘ਆਪ’ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਪਾਰਟੀ ਨੇ ਸਰਕਾਰ ਦੀਆਂ ਗਲਤ ਨੀਤੀਆਂ ਵਿਰੁੱਧ ਸਭ ਤੋਂ ਵੱਧ ਆਵਾਜ਼ ਉਠਾਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ‘ਚ ‘CM Breakfast Scheme’ ਕੀਤੀ ਜਾਵੇਗੀ ਸ਼ੁਰੂ : CM ਮਾਨ ਬੋਲੇ- “ਕੈਬਨਿਟ ‘ਚ ਪ੍ਰਸਤਾਵ ਲਿਆਵਾਂਗੇ”
ਦੱਸ ਦੇਈਏ ਕਿ 24 ਜੂਨ ਨੂੰ, ਉਪ ਰਾਜਪਾਲ ਵੀਕੇ ਸਕਸੈਨਾ ਨੇ ਸਤਿੰਦਰ ਜੈਨ ਅਤੇ ਸੌਰਭ ਭਾਰਦਵਾਜ, ਜੋ ਆਪ ਸਰਕਾਰ ਵਿੱਚ ਸਿਹਤ ਮੰਤਰੀ ਸਨ, ਵਿਰੁੱਧ ਹਜ਼ਾਰਾਂ ਕਰੋੜ ਤੋਂ ਵੱਧ ਦੇ ਕਥਿਤ ਹਸਪਤਾਲ ਘੁਟਾਲੇ ਦੀ ਜਾਂਚ ਨੂੰ ਮਨਜ਼ੂਰੀ ਦੇ ਦਿੱਤੀ। ਭਾਜਪਾ ਨੇਤਾ ਵਿਜੇਂਦਰ ਗੁਪਤਾ ਨੇ 22 ਅਗਸਤ, 2024 ਨੂੰ ਜਾਂਚ ਲਈ ਸ਼ਿਕਾਇਤ ਕੀਤੀ ਸੀ। ਇਸ ਵਿੱਚ, ਤਤਕਾਲੀ ਮੰਤਰੀ ਸੌਰਭ ਭਾਰਦਵਾਜ ਅਤੇ ਸਤਿੰਦਰ ਜੈਨ ‘ਤੇ ਸਿਹਤ ਵਿਭਾਗ ਵਿੱਚ ਮਿਲੀਭੁਗਤ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਗਏ ਸਨ। ਆਮ ਆਦਮੀ ਪਾਰਟੀ (ਆਪ) ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -:
























