ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਅਗਲੇ ਕੁਝ ਦਿਨ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ 27 ਤੋਂ 30 ਅਗਸਤ ਤੱਕ 4 ਦਿਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਵਿੱਚ ਵੀ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਅਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।

ਪੰਜਾਬ ਵਿੱਚ ਭਾਰੀ ਮੀਂਹ ਕਾਰਨ ਡੈਮਾਂ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਵੱਲ ਵੱਧ ਰਿਹਾ ਹੈ। ਇਸ ਕਾਰਨ ਭਾਖੜਾ, ਪੋਂਗ, ਰਣਜੀਤ ਸਾਗਰ ਡੈਮ ਤੋਂ ਸਤਲੁਜ, ਬਿਆਸ ਅਤੇ ਰਾਵੀ ਵਿੱਚ ਰੋਜ਼ਾਨਾ ਹਜ਼ਾਰਾਂ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਕਾਰਨ ਪੰਜਾਬ ਦੇ ਅੱਠ ਜ਼ਿਲ੍ਹਿਆਂ ਪਠਾਨਕੋਟ, ਕਪੂਰਥਲਾ, ਮੋਗਾ, ਤਰਨਤਾਰਨ, ਫਾਜ਼ਿਲਕਾ, ਫਿਰੋਜ਼ਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਸਥਿਤੀ ਵਿਗੜਦੀ ਜਾ ਰਹੀ ਹੈ।
ਇਹ ਵੀ ਪੜ੍ਹੋ : 11 ਸਾਲਾਂ ਬੱਚੇ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ, ਦੋਸਤਾਂ ਨਾਲ ਸਾਈਕਲ ‘ਤੇ ਗਿਆ ਸੀ ਬਜ਼ਾਰ
ਇਸ ਕਾਰਨ ਅਜਨਾਲਾ ਹਲਕੇ ਦੇ 14 ਪਿੰਡਾਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਹਾਲਾਂਕਿ ਬਿਆਸ ਦਰਿਆ ਦੀ ਸਥਿਤੀ ਇਸ ਸਮੇਂ ਸਥਿਰ ਹੈ, ਪਰ ਪ੍ਰਸ਼ਾਸਨ ਲਗਾਤਾਰ ਇਸ ‘ਤੇ ਨਜ਼ਰ ਰੱਖ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
























