ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਜੋਧਪੁਰ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਨੂੰ ਰਾਜਸਥਾਨ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਉਸ ਦੀ ਅੰਤਰਿਮ ਜ਼ਮਾਨਤ ਵਧਾਉਣ ਤੋਂ ਇਨਕਾਰ ਕਰ ਦਿੱਤਾ। ਇਹ ਫੈਸਲਾ ਸਿਵਲ ਹਸਪਤਾਲ, ਅਹਿਮਦਾਬਾਦ ਦੀ ਮੈਡੀਕਲ ਰਿਪੋਰਟ ਦੇ ਆਧਾਰ ‘ਤੇ ਦਿੱਤਾ ਗਿਆ। ਹੁਣ ਆਸਾਰਾਮ ਨੂੰ 30 ਅਗਸਤ ਤੱਕ ਜੋਧਪੁਰ ਕੇਂਦਰੀ ਜੇਲ੍ਹ ਵਿੱਚ ਆਤਮ ਸਮਰਪਣ ਕਰਨਾ ਪਵੇਗਾ।
ਰਾਜਸਥਾਨ ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਮੈਡੀਕਲ ਰਿਪੋਰਟ ਮੁਤਾਬਕ ਆਸਾਰਾਮ ਦੀ ਸਿਹਤ ਇਸ ਸਮੇਂ ਜੇਲ੍ਹ ਵਿੱਚ ਰਹਿਣ ਲਈ ਠੀਕ ਹੈ। ਇਹ ਹੁਕਮ ਹਾਈ ਕੋਰਟ ਦੇ ਜਸਟਿਸ ਦਿਨੇਸ਼ ਮਹਿਤਾ ਅਤੇ ਜਸਟਿਸ ਵਿਨੀਤ ਕੁਮਾਰ ਮਾਥੁਰ ਦੀ ਡਬਲ ਬੈਂਚ ਨੇ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਜੇ ਭਵਿੱਖ ਵਿੱਚ ਉਸ ਦੀ ਹਾਲਤ ਗੰਭੀਰ ਹੋ ਜਾਂਦੀ ਹੈ, ਤਾਂ ਉਹ ਦੁਬਾਰਾ ਜ਼ਮਾਨਤ ਲਈ ਅਰਜ਼ੀ ਦੇ ਸਕਦਾ ਹੈ, ਪਰ ਇਸ ਵੇਲੇ ਉਹ ਸਿਹਤਮੰਦ ਹੈ ਅਤੇ ਉਸ ਨੂੰ ਆਪਣੀ ਸਜ਼ਾ ਭੁਗਤਣ ਲਈ ਜੇਲ੍ਹ ਵਾਪਸ ਜਾਣਾ ਪਵੇਗਾ।

ਅਦਾਲਤ ਨੇ ਹੁਕਮ ਵਿੱਚ ਕਿਹਾ ਕਿ ਆਸਾਰਾਮ ਨੂੰ 30 ਅਗਸਤ ਤੱਕ ਜੋਧਪੁਰ ਕੇਂਦਰੀ ਜੇਲ੍ਹ ਵਿੱਚ ਆਤਮ ਸਮਰਪਣ ਕਰਨਾ ਪਵੇਗਾ। ਇਸ ਵੇਲੇ ਆਸਾਰਾਮ ਦੇ ਵਕੀਲ ਵੱਲੋਂ ਅੰਤਰਿਮ ਜ਼ਮਾਨਤ ਵਧਾਉਣ ਦੀ ਅਰਜ਼ੀ ਦਿੱਤੀ ਗਈ ਸੀ। ਸਰਕਾਰੀ ਹਸਪਤਾਲ ਦੇ ਤਿੰਨ ਡਾਕਟਰਾਂ ਵੱਲੋਂ ਉਸ ਦੀ ਮੈਡੀਕਲ ਰਿਪੋਰਟ ਵਿੱਚ ਦਿੱਤੇ ਗਏ ਫੀਡਬੈਕ ਦੇ ਆਧਾਰ ‘ਤੇ ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਫੈਸਲੇ ਨੂੰ ਦੋਸ਼ੀ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ ਜੋ ਪਹਿਲਾਂ ਹੀ ਜਿਨਸੀ ਦੁਰਾਚਾਰ ਦੇ ਇੱਕ ਗੰਭੀਰ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।
ਇਹ ਵੀ ਪੜ੍ਹੋ : “Rate ਨਾ ਵੱਧ ਲਗਾਇਓ ਹੜ੍ਹ ਆਏ ਹੋਏ ਆ…”, MLA ਕੁਲਦੀਪ ਧਾਲੀਵਾਲ ਨੇ ਹੱਥ ਜੋੜ ਕੇ ਦੁਕਾਨਦਾਰਾਂ ਨੂੰ ਕੀਤੀ ਅਪੀਲ
ਤੁਹਾਨੂੰ ਦੱਸ ਦੇਈਏ ਕਿ ਆਸਾਰਾਮ ਵੱਲੋਂ 12 ਅਗਸਤ ਨੂੰ ਵੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ ਪਰ ਅਦਾਲਤ ਨੇ ਮੈਡੀਕਲ ਰਿਪੋਰਟ ਦੇ ਆਧਾਰ ‘ਤੇ ਰਾਹਤ ਦਿੰਦੇ ਹੋਏ ਉਸ ਮਿਆਦ ਨੂੰ 29 ਅਗਸਤ ਤੱਕ ਵਧਾ ਦਿੱਤਾ ਸੀ ਪਰ ਇਸ ਵਾਰ ਅਦਾਲਤ ਨੇ ਆਤਮ ਸਮਰਪਣ ਕਰਨ ਦਾ ਹੁਕਮ ਜਾਰੀ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
























