ਰਾਜਪੁਰਾ ਵਿਚ ਇੱਕ 15 ਸਾਲਾਂ ਬੱਚੇ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਬੱਚਾ ਆਪਣੇ ਦੋਸਤ ਦੇ ਘਰ ਗਿਆ ਸੀ, ਉਥੇ ਲਾਇਸੈਂਸੀ ਪਿਸਤੌਲ ਨਾਲ ਖੇਡ ਰਿਹਾ ਸੀ ਕਿ ਅਚਾਨਕ ਗੋਲੀ ਚੱਲ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਰਾਜਪੁਰਾ ਦਾ ਰਹਿਣ ਵਾਲਾ ਪ੍ਰਿੰਸ, ਜੋਕਿ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਆਪਣੇ ਦੋਸਤਾਂ ਨੂੰ ਮਿਲਣ ਲਈ ਪਿੰਡ ਜਾਂਸਲੇ ਆਇਆ ਹੋਇਆ ਸੀ। 11 ਦੋਸਤ ਇਕੱਠੇ ਬੈਠੇ ਖੇਡ ਰਹੇ ਸਨ। ਉਸ ਦੇ ਦੋਸਤ ਦੇ ਪਿਤਾ ਕੋਲ ਘਰ ਲਾਇਸੈਂਸੀ ਪਿਸਤੌਲ ਸੀ, ਪਰ ਪਿਤਾ ਘਰ ਨਹੀਂ ਸੀ। ਉਹ ਸਾਰੇ ਉਸ ਪਿਸਤੌਲ ਨਾਲ ਖੇਡ ਰਹੇ ਸਨ ਕਿ ਅਚਾਨਕ ਪ੍ਰਿੰਸ ਦੇ ਸਿਰ ਵਿੱਚੋਂ ਗੋਲੀ ਲੰਘ ਗਈ। ਉਸ ਨੂੰ ਤੁਰੰਤ ਗਿਆਨ ਸਾਗਰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਆਪਣੇ ਇਕਲੌਤੇ ਪੁੱਤਰ ਦੀ ਲਾਸ਼ ਦੇਖ ਕੇ ਮਾਪੇ ਫੁੱਟ-ਫੁੱਟ ਕੇ ਰੋ ਪਏ। ਮਾਂ ਸਖ਼ਤ ਮਿਹਨਤ ਕਰਕੇ ਆਪਣੇ ਬੱਚੇ ਦੀ ਪਰਵਰਿਸ਼ ਕਰ ਰਹੀ ਸੀ, ਪਰ ਅੱਜ ਉਸ ਦਾ ਸਹਾਰਾ ਇਸ ਦੁਨੀਆ ਤੋਂ ਚਲਾ ਗਿਆ। ਮ੍ਰਿਤਕ ਪ੍ਰਿੰਸ ਰਾਜਪੁਰਾ ਦੇ ਇੱਕ ਸਰਕਾਰੀ ਸਕੂਲ ਵਿੱਚ 10ਵੀਂ ਜਮਾਤ ਵਿੱਚ ਪੜ੍ਹਦਾ ਸੀ। ਪੁਲਿਸ ਹੁਣ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਭੱਜਣ ਦਾ ਵੀ ਨਹੀਂ ਮਿਲਿਆ ਮੌਕਾ, ਮਿੰਟਾਂ ‘ਚ ਘਰ ਤਬਾਹ, ਗੈਸ ਟਰੱਕ ਬਲਾਸਟ ਮਾਮਲੇ ਦੀਆਂ CCTV ਤਸਵੀਰਾਂ
ਬਨੂੜ ਪੁਲਿਸ ਸਟੇਸ਼ਨ ਇੰਚਾਰਜ ਅਰਸ਼ਦੀਪ ਸ਼ਰਮਾ ਨੇ ਕਿਹਾ ਕਿ ਸਾਨੂੰ ਗਿਆਨ ਸਾਗਰ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਨਾਬਾਲਗ ਪ੍ਰਿੰਸ ਦੀ ਮੌਤ ਹੋ ਗਈ ਹੈ। ਅਸੀਂ ਇਸਦੀ ਜਾਂਚ ਕਰ ਰਹੇ ਹਾਂ। ਗੋਲੀ ਲਾਇਸੈਂਸੀ ਰਿਵਾਲਵਰ ਤੋਂ ਚਲਾਈ ਗਈ ਸੀ। ਬੱਚੇ ਆਪਸ ਵਿੱਚ ਖੇਡ ਰਹੇ ਸਨ। ਜਾਂਚ ਵਿੱਚ ਜੋ ਵੀ ਸਾਹਮਣੇ ਆਵੇਗਾ, ਉਸ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























