ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਵੱਲੋਂ ਨਗਰ ਨਿਗਮ ਬਟਾਲਾ ਦੇ ਸੈਨੇਟਰੀ ਇੰਸਪੈਕਟਰ ਵਿਕਾਸ ਵਾਸਦੇਵ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਡਿਊਟੀ ਵਿਚ ਕੁਤਾਹੀ ਵਰਤਣ ਤਹਿਤ ਲਈ ਗਈ ਹੈ।
ਦੱਸ ਦੇਈਏ ਕਿ MLA ਸ਼ੈਰੀ ਕਲਸੀ ਸ਼ਹਿਰ ਦੇ ਦੌਰੇ ‘ਤੇ ਗਏ ਸਨ ਤੇ ਇਸ ਤਹਿਤ ਉਨ੍ਹਾਂ ਨੇ ਕਈ ਕਮੀਆਂ ਦੇਖੀਆਂ। ਵਿਧਾਇਕ ਵੱਲੋਂ ਇਸ ਸਬੰਧੀ ਪੱਤਰ ਵੀ ਜਾਰੀ ਕੀਤਾ ਗਿਆ ਹੈ ਜਿਸ ਵਿਚ ਲਿਖਿਆ ਗਿਆ ਹੈ ਕਿ ਸੈਨੇਟਰੀ ਇੰਸਪੈਕਟਰ ਨਗਰ ਨਿਗਮ ਬਟਾਲਾ ਵੱਲੋਂ ਆਪਣੀ ਡਿਊਟੀ ਵਿਚ ਕੁਤਾਹੀ ਵਰਤਣ ਤੇ ਆਪਣੇ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਨ ਕਰਕੇ ਤੁਰੰਤ ਪ੍ਰਭਾਵ ਨਾਲ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੌਂਗ ਡੈਮ ‘ਚ ਖਤਰੇ ਦੇ ਨਿਸ਼ਾਨ ਤੋਂ 16 ਫੁੱਟ ‘ਤੇ ਪਹੁੰਚਿਆ ਪਾਣੀ ਦਾ ਲੈਵਲ, ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ
ਮੁਅੱਤਲੀ ਦੌਰਾਨ ਕਰਮਚਾਰੀ ਦਾ ਸਦਰ ਮੁਕਾਮ ਨਗਰ ਨਿਗਮ ਅੰਮ੍ਰਿਤਸਰ ਹੋਵੇਗਾ। ਮੁਅੱਤਲੀ ਦੌਰਾਨ ਕਰਮਚਾਰੀ ਨੂੰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਗੁਜ਼ਾਰਾ ਭੱਤਾ ਮਿਲਣਯੋਗ ਹੋਵੇਗਾ। ਇਹ ਹੁਕਮ ਸਮਰਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।
ਵੀਡੀਓ ਲਈ ਕਲਿੱਕ ਕਰੋ -:
























