ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਚਪੇਟ ਵਿਚ ਹਨ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ, ਕਪੂਰਥਲਾ, ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ ਵਿਚ ਹੜ੍ਹ ਆ ਚੁੱਕੇ ਹਨ। ਪਿੰਡਾਂ ਵਿਚ 5 ਤੋਂ 15 ਫੁੱਟ ਤੱਕ ਪਾਣੀ ਭਰ ਚੁੱਕਾ ਹੈ। ਅਜਿਹੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਜਨਾਲਾ ਤਹਿਸੀਲ ਅੰਦਰ ਆਏ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਫੋਨ ‘ਤੇ ਗੱਲਬਾਤ ਵੀ ਕੀਤੀ ਤੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ।
ਸੁਖਬੀਰ ਬਾਦਲ ਨੇ ਦੱਸਿਆ ਕਿ ਅਜਨਾਲਾ ਦੇ ਲਗਭਗ 50-60 ਪਿੰਡ ਹੜ੍ਹਾਂ ਦੀ ਚਪੇਟ ਵਿਚ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਨਾਲ ਖੜ੍ਹੀ ਹੈ ਤੇ ਇਨ੍ਹਾਂ ਲੋਕਾਂ ਦੀ ਜੋ ਵੀ ਜ਼ਰੂਰਤ ਹੋਵੇਗੀ, ਉਸ ਨੂੰ ਪੂਰਾ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਪੰਜਾਬ ਸਰਕਾਰ ਨੂੰ ਰਾਹਤ ਕਾਰਜਾਂ ਦੀ ਕਮਾਨ ਭਾਰਤੀ ਫ਼ੌਜ ਨੂੰ ਸੌਂਪ ਦੇਣੀ ਚਾਹੀਦੀ ਹੈ ਕਿਉਂਕਿ ਆਰਮੀ ਕੋਲ ਕਿਸ਼ਤੀਆਂ ਵੀ ਹਨ, ਇਫ੍ਰਾਸਟ੍ਰਕਚਰ ਵੀ ਹਨ। ਪਿੰਡ ਘੋਹਨੇਵਾਲਾ ਦੇ ਸਰਪੰਚ ਨਾਲ ਵੀ ਸੁਖਬੀਰ ਬਾਦਲ ਨੇ ਗੱਲਬਾਤ ਕੀਤੀ। ਸਰਪੰਚ ਨੇ ਦੱਸਿਆ ਕਿ ਸਾਡਾ ਸਾਰਾ ਪਿੰਡ ਡੁੱਬ ਚੁੱਕਾ ਹੈ ਤੇ ਲੋਕ ਘਰਾਂ ਦੀਆਂ ਛੱਤਾਂ ‘ਤੇ ਚੜ੍ਹੇ ਹੋਏ ਹਨ। ਪੀਣ ਵਾਲੇ ਪਾਣੀ ਦਾ ਪ੍ਰਬੰਧ ਵੀ ਨਹੀਂ ਹੈ ਤੇ ਰਾਸ਼ਨ ਵੀ ਖਤਮ ਹੋ ਗਿਆ ਹੈ। ਪਸ਼ੂਆਂ ਲਈ ਚਾਰਾ ਵੀ ਨਹੀਂ ਹੈ।
ਇਹ ਵੀ ਪੜ੍ਹੋ : ਸਿਹਤ ਵਿਭਾਗ ਦਾ High Alert, ਪੰਜਾਬ ਦੇ ਲੋਕਾਂ ਲਈ ਜਾਰੀ ਕੀਤੀ ਅਡਵਾਇਜ਼ਰੀ
ਸ. ਬਾਦਲ ਨੇ ਕਿਹਾ ਕਿ ਇੱਥੇ 10-12 ਫੁੱਟ ਪਾਣੀ ਹੈ ਤੇ ਅਜਿਹੇ ਵਿਚ ਆਪ੍ਰੇਸ਼ਨ ਫੌਜ ਨੂੰ ਸੌਂਪ ਦੇਣਾ ਚਾਹੀਦਾ ਹੈ। ਨਾਲ ਹੀ ਸੁਖਬੀਰ ਬਾਦਲ ਨੇ ਪਿੰਡ ਦੇ ਸਰਪੰਚ ਨੂੰ ਛੇਤੀ ਹੀ ਮਦਦ ਭੇਜਣ ਦਾ ਭਰੋਸਾ ਦਿਵਾਇਆ ਤੇ ਕਿਹਾ ਕਿ ਮੈਂ ਜਲਦ ਹੀ ਕਿਸ਼ਤੀਆਂ ਦਾ ਇੰਤਜ਼ਾਮ ਕਰਦਾ ਹਾਂ ਤੇ ਨਾਲ ਹੀ ਪਸ਼ੂਆਂ ਵਾਸਤੇ ਚਾਰਾ ਵੀ ਭੇਜਦਾ ਹਾਂ ਤਾਂ ਜੋ ਜਲਦ ਤੋਂ ਜਲਦ ਹੜ੍ਹ ਵਿਚ ਫਸੇ ਲੋਕਾਂ ਨੂੰ ਇਸ ਮੁਸੀਬਤ ਵਿਚੋਂ ਬਾਹਰ ਕੱਢਿਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
























