ਸਾਂਸਦ ਸੁਖਜਿੰਦਰ ਰੰਧਾਵਾ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਪੀਐੱਮ ਮੋਦੀ ਨੂੰ ਅਪੀਲ ਕੀਤੀ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ “ਸਰਹੱਦੀ ਖੇਤਰਾਂ ਦੇ ਸੰਸਦ ਮੈਂਬਰਾਂ ਨੂੰ ਦਿੱਤੇ ਜਾਣ ਵਾਲੇ ਫ਼ੰਡ ਸਿੱਧੇ ਤੌਰ ‘ਤੇ ਹੜ੍ਹ ਪੀੜਤਾਂ ਨੂੰ ਜਾਰੀ ਕੀਤੇ ਜਾਣ ਤਾਂ ਜੋ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਮਿਲ ਸਕੇ।

ਦੱਸ ਦੇਈਏ ਕਿ ਪੰਜਾਬ ਇਸ ਸਮੇਂ ਹੜ੍ਹਾਂ ਦੀ ਮਾਰ ਝਲ ਰਿਹਾ ਹੈ। ਅਜਿਹੇ ਸਮੇਂ ਮੰਤਰੀ ਤੇ ਵਿਧਾਇਕ ਪੰਜਾਬ ਵਾਸੀਆਂ ਦੀ ਮਦਦ ਲਈ ਅੱਗੇ ਆ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸਾਰੇ ਵਿਧਾਇਕਾਂ ਨੇ ਆਪਣੀ ਇਕ-ਇਕ ਮਹੀਨੇ ਦੀ ਤਨਖਾਹ ਸੀਐੱਮ ਰਿਲੀਫ ਫੰਡ ਨੂੰ ਦੇਣ ਦਾ ਐਲਾਨ ਕੀਤਾ ਹੈ। ਇਸ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਨੇ ਚਿੱਠੀ ਲਿਖ ਕੇ ਜਾਣਕਾਰੀ ਸਾਂਝੀ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























