ਪੰਜਾਬ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਦੀ ਗਿਣਤੀ 8 ਹੋ ਗਈ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸ਼ਾਮਲ ਹਨ। ਹੜ੍ਹਾਂ ਦਾ ਪ੍ਰਭਾਵ ਹੁਣ ਪਟਿਆਲਾ ਅਤੇ ਮਾਨਸਾ ਵਿੱਚ ਵੀ ਦਿਖਾਈ ਦੇ ਰਿਹਾ ਹੈ। ਹੜ੍ਹਾਂ ਕਾਰਨ ਹੋਈ ਤਬਾਹੀ ਦੇ ਵਿਚਾਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬੀਆਂ ਨੂੰ ਇਸ ਔਖੀ ਘੜੀ ਵਿੱਚ ਸਾਰੇ ਪੰਜਾਬੀਆਂ ਨੂੰ ਇੱਕ-ਦੂਜੇ ਦਾ ਸਹਾਰਾ ਬਣਨ ਦੀ ਅਪੀਲ ਕੀਤੀ ਹੈ ਅਤੇ ਨਾਲ ਹੀ ਸੂਬੇ ਵਿੱਚ ਵਾਰ-ਵਾਰ ਆ ਰਹੇ ਹੜ੍ਹਾਂ ਦੇ ਅਸਲ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ।

ਆਪਣੇ ਸੰਦੇਸ਼ ਵਿੱਚ ਜਥੇਦਾਰ ਸਾਹਿਬ ਨੇ ਕਿਹਾ ਕਿ ਹੜ੍ਹਾਂ ਨੇ ਘਰਾਂ, ਫਸਲਾਂ ਅਤੇ ਪਸ਼ੂਆਂ ਨੂੰ ਤਬਾਹ ਕਰ ਦਿੱਤਾ ਹੈ, ਜਿਸ ਨਾਲ ਲੋਕ ਮੁਸੀਬਤ ਵਿਚ ਫਸ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਏਕਤਾ ਅਤੇ ਭਾਈਚਾਰੇ ਨਾਲ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ। ਅੱਜ ਵੀ, ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕੋਈ ਵੀ ਪੰਜਾਬੀ ਭੁੱਖਾ ਨਾ ਸੌਂਵੇ, ਕੋਈ ਵੀ ਪਸ਼ੂ ਚਾਰੇ ਤੋਂ ਬਿਨਾਂ ਨਾ ਰਹੇ, ਅਤੇ ਹਰ ਪ੍ਰਭਾਵਿਤ ਪਰਿਵਾਰ ਨੂੰ ਆਸਰਾ ਅਤੇ ਸਹਾਇਤਾ ਮਿਲੇ। ਉਨ੍ਹਾਂ ਨੇ ਸਾਰੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਇਸ ਲੋੜ ਦੇ ਸਮੇਂ ਸਮਰਪਣ ਭਾਵਨਾ ਨਾਲ ਮਨੁੱਖਤਾ ਦੀ ਸੇਵਾ ਕਰਨ ਦੀ ਅਪੀਲ ਵੀ ਕੀਤੀ।
ਇਹ ਵੀ ਪੜ੍ਹੋ : ਪੰਜਾਬ ਤੇ ਹਰਿਆਣਾ ਮੁੜ ਆਹਮੋ-ਸਾਹਮਣੇ, ਗੁਆਂਢੀ ਸੂਬੇ ਨੇ ਵਾਧੂ ਪਾਣੀ ਲੈਣ ਤੋਂ ਕੀਤਾ ਇਨਕਾਰ
ਜਥੇਦਾਰ ਨੇ ਕਿਹਾ ਕਿ 2023 ਵਿੱਚ ਪੰਜਾਬ ਨੂੰ ਹੜ੍ਹਾਂ ਕਾਰਨ ਬਹੁਤ ਨੁਕਸਾਨ ਹੋਇਆ ਸੀ ਅਤੇ ਹੁਣ 2025 ਵਿੱਚ ਹਲਾਤ ਹੋਰ ਵੀ ਚਿੰਤਾਜਨਕ ਹੋ ਗਈ ਹਨ। ਉਨ੍ਹਾਂ ਕਿਹਾ ਕਿ ਤਬਾਹੀ ਦੇ ਅਸਲ ਕਾਰਨਾਂ ਦੀ ਵਿਸਤ੍ਰਿਤ ਜਾਂਚ ਦੀ ਲੋੜ ਹੈ ਤਾਂ ਜੋ ਭਵਿੱਖ ਵਿੱਚ ਆਉਣ ਵਾਲੇ ਸੰਕਟਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਪਾਣੀ ਘੱਟਣ ਤੋਂ ਬਾਅਦ ਚੁਣੌਤੀਆਂ ਖਤਮ ਨਹੀਂ ਹੋਣਗੀਆਂ ਅਤੇ ਲੋਕਾਂ ਨੂੰ ਰਿਕਵਰੀ ਪੜਾਅ ਦੌਰਾਨ ਵੀ ਏਕਤਾ ਬਣਾਈ ਰੱਖਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -:
























