ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਸੁਖਬੀਰ ਸਿੰਘ ਬਾਦਲ ਨੇ ਫਾਜ਼ਿਲਕਾ ਵਿਚ ਹੜ੍ਹ ਪੀੜਤਾਂ ਨਾਲ ਮੁਲਾਕਾਤ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਇਥੇ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡ ਮੁਹਾਰ ਜਮਸ਼ੇਰ ਪਹੁੰਚੇ ਤੇ ਹੜ੍ਹ ਪੀੜਤਾਂ ਦੀਆਂ ਮੁਸ਼ਕਲਾਂ ਸੁਣੀਆਂ। ਹੜ੍ਹ ਪੀੜਤਾਂ ਨੂੰ ਹਰ ਸੰਭਵ ਮਦਦ ਦੇਣ ਦਾ ਸੁਖਬੀਰ ਬਾਦਲ ਵੱਲੋਂ ਭਰੋਸਾ ਦਿੱਤਾ ਗਿਆ।
ਉਨ੍ਹਾ ਕਿਹਾ ਕਿ ਫਾਜ਼ਿਲਕਾ ਦੇ ਸੇਮ ਨਾਲੇ ਵਿਚ ਪਾਣੀ ਭਰ ਗਿਆ ਕਿਉਂਕਿ ਇਸ ਨੂੰ ਲੈ ਕੇ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਸ. ਬਾਦਲ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਸਰਕਾਰ ਸੀ ਤਾਂ ਅਜਿਹੇ ਹਾਲਾਤਾਂ ਨਾਲ ਨਜਿੱਠਣ ਲਈ 4 ਮਹੀਨੇ ਪਹਿਲਾਂ ਹੀ ਇੰਤਜ਼ਾਮ ਕਰ ਲਏ ਜਾਂਦੇ ਸਨ। ਬੰਨ੍ਹਾਂ ਨੂੰ ਮਜ਼ਬੂਤ ਤੇ ਦਰਿਆ ਦੀ ਡੂੰਘਾਈ ਵਧਾ ਦਿੱਤੀ ਜਾਂਦੀ ਸੀ ਤੇ ਜੇਕਰ ਪਹਿਲਾਂ ਹੀ ਅਜਿਹਾ ਕਰ ਦਿੱਤਾ ਗਿਆ ਹੁੰਦਾ ਤਾਂ ਮੁਸੀਬਤ ਘੱਟ ਹੋਣੀ ਸੀ। ਮਾਧਵਪੁਰ ਬੰਨ੍ਹ ਕਮਜ਼ੋਰ ਹੋਇਆ ਸੀ ਜਿਸ ਕਰਕੇ ਬੰਨ੍ਹ ਟੁੱਟ ਗਿਆ ਤੇ ਅੱਜ ਪੰਜਾਬ ਦੇ ਹਾਲਾਤ ਬੁਰੇ ਹੋਏ ਪਏ ਹਨ।
ਇਹ ਵੀ ਪੜ੍ਹੋ : ਖਰੜ : ਤੀਜੀ ਮੰਜ਼ਿਲ ਦੀ ਫਲੈਟ ‘ਚ ਸਲੰਡਰ ਫ/ਟਣ ਨਾਲ ਲੱਗੀ ਭਿ.ਆ/ਨਕ ਅੱ/ਗ, ਲੱਖਾਂ ਦਾ ਸਾਮਾਨ ਸੜਕੇ ਸੁਆਹ
ਸ. ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਵਰਕਰ ਹੜ੍ਹ ਪੀੜਤਾਂ ਦੀ ਮਦਦ ਕਰਨਗੇ। ਉਨ੍ਹਾਂ ਦੀ ਟੀਮ ਪਿੰਡ ਵਿਚ ਰਹੇਗੀ। ਜਲਦ ਪਿੰਡ ਵਿਚ ਮੈਡੀਕਲ ਕੈਂਪ ਲਗਾਉਣਗੇ ਤੇ ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਨੂੰ ਅੱਜ ਪਸ਼ੂਆਂ ਦੇ ਹਰੇ ਚਾਰੇ ਤੇ ਰਾਸ਼ਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਕਰਜ਼ ਚੁੱਕਿਆ ਹੋਇਆ ਹੈ, ਉਸ ਦਾ ਇਕ ਸਾਲ ਦਾ ਵਿਆਜ ਮਾਫ ਹੋਣਾ ਚਾਹੀਦਾ ਹੈ। ਕੱਚੀ ਜ਼ਮੀਨ ਵਾਲਿਆਂ ਨੂੰ ਵੀ ਮੁਆਵਜ਼ਾ ਮਿਲਣਾ ਚਾਹੀਦਾ ਹੈ। 40 ਹਜ਼ਾਰ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
























