ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ਟਾਂਡਾ ਨੇੜੇ ਪਿੰਡ ਮੂਨਕ ਕਲਾਂ ਵਿਖੇ ਇੱਕ ਭਿਆਨਕ ਹਾਦਸਾ ਵਾਪਰਿਆ। ਜਲੰਧਰ ਤੋਂ ਪਠਾਨਕੋਟ ਜਾ ਰਹੀ ਇੱਕ ਬੱਸ ਨੇ ਇੱਕ ਟ੍ਰੈਕਟਰ, ਕਾਰ ਤੇ ਇੱਕ ਸਕੂਟਰ ਸਵਾਰ ਨੂੰ ਟੱਕਰ ਮਾਰ ਦਿੱਤੀ। ਟਰੈਕਟਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਬਾਕੀ ਚਾਰ ਜ਼ਖਮੀਆਂ ਨੂੰ ਟਾਂਡਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਡੀ.ਐੱਸ.ਪੀ ਟਾਂਡਾ ਨੇ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਬੱਸ ਨੇ ਇੱਕ ਟ੍ਰੈਕਟਰ, ਸਕੂਟਰ ਅਤੇ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ। ਟ੍ਰੈਕਟਰ ਚਾਲਕ ਇੱਕ ਪ੍ਰਵਾਸੀ ਮਜ਼ਦੂਰ, ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਬਾਕੀ ਚਾਰ ਜ਼ਖਮੀਆਂ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ : “ਮੈਂ ਜਿੰਨਾ ਹੋ ਸਕੇ ਮਦਦ ਕਰ ਰਿਹਾ ਹਾਂ, ਬਾਕੀ ਲੋਕ ਵੀ ਮਦਦ ਕਰਨ”, ਪੰਜਾਬ ‘ਚ ਆਏ ਹੜ੍ਹਾਂ ਨੂੰ ਲੈ ਕੇ ਗਾਇਕ ਕਰਨ ਔਜਲਾ ਦੀ ਅਪੀਲ
ਜੇ.ਸੀ.ਬੀ ਦੀ ਮਦਦ ਨਾਲ ਬੱਸ ਨੂੰ ਰਾਸ਼ਟਰੀ ਰਾਜਮਾਰਗ ਤੋਂ ਹਟਾ ਕੇ ਦੂਜੇ ਪਾਸੇ ਖੜ੍ਹਾ ਕਰ ਦਿੱਤਾ ਗਿਆ ਤਾਂ ਜੋ ਆਵਾਜਾਈ ਨੂੰ ਬਹਾਲ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਟਾਂਡਾ ਪੁਲਿਸ ਨੇ ਇਸ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਹਾਦਸੇ ਵਿੱਚ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























