ਇਸ ਸਮੇਂ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਹੈ। ਲੋਕ ਮੁਸੀਬਤ ਵਿੱਚ ਹਨ। ਅਜਿਹੀ ਸਥਿਤੀ ਵਿੱਚ, ਹਰ ਕੋਈ ਆਪਣੇ ਪਾਸਿਓਂ ਮਦਦ ਕਰਨ ਵਿੱਚ ਰੁੱਝਿਆ ਹੋਇਆ ਹੈ। ਇਸ ਦੌਰਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੀ ਪੰਜਾਬ ਦੀ ਮਦਦ ਲਈ ਅੱਗੇ ਆਈ ਹੈ। ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ 25 ਲੱਖ ਰੁਪਏ ਦਿੱਤੇ ਹਨ। ਇਹ ਜਾਣਕਾਰੀ ਖੁਦ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਾਂਝੀ ਕੀਤੀ ਗਈ ਹੈ।
ਆਮ ਆਦਮੀ ਪਾਰਟੀ ਪੰਜਾਬ ਨੇ ਲਿਖਿਆ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਲਗਾਤਾਰ ਚੀਫ਼ ਮਨਿਸਟਰ ਰੀਲੀਫ਼ ਫ਼ੰਡ ‘ਚ ਸਹਾਇਤਾ ਪਹੁੰਚ ਰਹੀ ਹੈ। ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ 25 ਲੱਖ ਰੁਪਏ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਫੰਡ ‘ਚ ਦਿੱਤੇ ਗਏ। ਪੰਜਾਬ ਸਮੇਤ ਦੇਸ਼ ਵਿਦੇਸ਼ ‘ਚ ਵੱਸਦੇ ਹੋਰ ਪੰਜਾਬ ਦਰਦੀਆਂ ਨੂੰ ਅਪੀਲ ਹੈ ਕਿ ਆਓ ਮੁਸ਼ਕਲ ਹਾਲਾਤਾਂ ‘ਚ ਆਪਣੇ ਲੋਕਾਂ ਦਾ ਸਹਾਰਾ ਬਣੀਏ ਤੇ ਸਰਕਾਰ ਨੂੰ ਸਹਿਯੋਗ ਦੇਈਏ।
ਇਹ ਵੀ ਪੜ੍ਹੋ : ਪਿੰਡ ਮੂਣਕ ਕਲਾਂ ਨੇੜੇ ਵਾਪਰਿਆ ਹਾ/ਦਸਾ : ਬੱਸ ਦੀ ਲਪੇਟ ‘ਚ ਆਉਣ ਕਾਰਨ ਇੱਕ ਦੀ ਮੌ/ਤ, 4 ਜ਼ਖਮੀ
ਵੀਡੀਓ ਲਈ ਕਲਿੱਕ ਕਰੋ -:
























