ਪੰਜਾਬੀ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਦੇ ਮਾਮਲੇ ’ਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ ਹਨ। ਦੱਸ ਦੇਈਏ ਕਿ ਸ੍ਰੀਨਗਰ ਵਿਖੇ ਇੱਕ ਸਮਾਗਮ ’ਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੇ ਮੱਦੇਨਜ਼ਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੀਆਂ ਸ਼ਿਕਾਇਤਾਂ ਉਪਰੰਤ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਜਸਵੰਤ ਸਿੰਘ ਜਫਰ ਪਹਿਲਾਂ ਵਿਦੇਸ਼ ’ਚ ਹੋਣ ਕਾਰਨ ਪੇਸ਼ ਨਹੀਂ ਹੋ ਸਕੇ। ਜਿਸ ਕਾਰਨ ਅੱਜ ਉਹ ਪੇਸ਼ ਹੋਏ। ਜਸਵੰਤ ਸਿੰਘ ਜ਼ਫਰ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ।
ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਪਸ਼ਟੀਕਰਨ ਦੇਣ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਮੱਥਾ ਟੇਕਣ ਗਏ ਅਤੇ ਦਰਬਾਰ ਸਾਹਿਬ ਦਫਤਰ ਸਕੱਤਰੇਤ ਵਿਖੇ ਨਿੱਜੀ ਰੂਪ ਚ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦਿੱਤਾ ਅਤੇ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਜੋ ਮੈਨੂੰ ਧਾਰਮਿਕ ਸਦਾ ਲਾਈ ਜਾਏਗੀ, ਉਹ ਮੈਨੂੰ ਸਿਰ ਮੱਥੇ ਪ੍ਰਵਾਨ ਹੋਵੇਗੀ। ਗਾਇਕ ਬੀਰ ਸਿੰਘ ਦੀ ਮੈਨੇਜਮੈਂਟ ਦੀ ਜਿਹੜੀ ਗਲਤੀ ਸੀਗੀ ਉਸ ਕਰਕੇ ਅਜਿਹਾ ਹੋਇਆ ਪਰ ਇਸ ਵਿੱਚ ਮੈਂ ਆਪਣੀ ਗਲਤੀ ਮੰਨਦਾ ਹਾਂ ਜਿਸ ਕਰਕੇ ਇੱਥੇ ਪੇਸ਼ ਹੋਣ ਵਾਸਤੇ ਪਹੁੰਚਿਆ ਹਾਂ। ਗੁਰੂ ਨੂੰ ਸਮਰਪਿਤ ਹਾਂ ਅਤੇ ਜੋ ਵੀ ਸੇਵਾ ਲੱਗੇਗੀ ਮੈਨੂੰ ਮਨਜ਼ੂਰ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
























