ਪੰਜਾਬ ਦੇ 9 ਜ਼ਿਲ੍ਹੇ ਇਸ ਸਮੇਂ ਹੜ੍ਹ ਤੋਂ ਪ੍ਰਭਾਵਿਤ ਹਨ ਜਿਨ੍ਹਾਂ ਵਿਚ ਫਾਜ਼ਿਲਕਾ, ਫਿਰੋਜ਼ਪੁਰ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਤੇ ਬਰਨਾਲਾ ਹਨ। ਮੌਸਮ ਵਿਭਾਗ ਵੱਲੋਂ ਪੂਰੇ ਸੂਬੇ ਵਿਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ ਜਿਸ ਨੂੰ ਲੈ ਕੇ ਸਾਰੇ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਅਲਰਡ ਮੋਡ ‘ਤੇ ਹਨ।
ਅਜਿਹੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪਹੁੰਚੇ। CM ਮਾਨ ਨੇ ਅੱਜ ਟਾਂਡਾ ਇਲਾਕੇ ਦੇ ਬੇਟ ਖੇਤਰ ਰੜਾ ਮੰਡ ਦਾ ਦੌਰਾ ਕੀਤਾ। ਉਹ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਉਥੇ ਉਨ੍ਹਾਂ ਨੇ ਰਾਹਤ ਕੈਂਪ ਦਾ ਦੌਰਾ ਕੀਤਾ ਤੇ ਲੋਕਾਂ ਦਾ ਹਾਲ-ਚਾਲ ਜਾਣਿਆ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।
ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਦਿੱਤੀ ਜਾ ਰਹੀ ਰਾਹਤ ਸਮੱਗਰੀ ਦਾ ਵੀ ਜਾਇਜ਼ਾ ਲਿਆ । ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਤੱਕ ਨਿਰਵਿਘਨ ਰਾਹਤ ਸਮੱਗਰੀ ਪਹੁੰਚਦੀ ਰਹੇਗੀ। ਸਾਡੀ ਸਰਕਾਰ ਹਰ ਪੱਖੋਂ ਲੋਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਇਸ ਮੁਸ਼ਕਲ ਦੀ ਘੜੀ ਵਿਚ ਸਾਥ ਦੇ ਰਹੀਆਂ ਵੱਖ-ਵੱਖ ਧਾਰਮਿਕ ਸਮਾਜ ਸੇਵੀ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ।
CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਮਦਦ ਲਈ ਪੂਰੀ ਤਨਦੇਹੀ ਨਾਲ ਲੱਗੀ ਹੋਈ ਹੈ ਤਾਂ ਜੋ ਕਿਸ ਨੂੰ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਤੇ ਨਾਲ ਹੀ ਉਨ੍ਹਾਂ ਅਪੀਲ ਕੀਤੀ ਕਿ ਇਸ ਔਖੇ ਸਮੇਂ ਸਾਨੂੰ ਮਿਲ-ਜੁਲ ਕੇ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਹੜ੍ਹਾਂ ਕਰਕੇ ਉਜੜੇ ਪੰਜਾਬ ਨੂੰ ਮੁੜ ਤੋਂ ਹਰਿਆ-ਭਰਿਆ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
























