ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਵਿਦੇਸ਼ੀ ਦੌਰੇ ਤੋਂ ਦਿੱਲੀ ਪਹੁੰਚਦੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫ਼ੋਨ ‘ਤੇ ਗੱਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਮੀਂਹ ਅਤੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਨੂੰ ਹਰ ਸੰਭਵ ਮਦਦ ਅਤੇ ਸਹਾਇਤਾ ਦਾ ਭਰੋਸਾ ਦਿੱਤਾ ਹੈ। ਕੱਲ੍ਹ ਸਵੇਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ੋਨ ਕੀਤਾ ਸੀ। ਉਨ੍ਹਾਂ ਨੇ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਵੀ ਜਾਇਜ਼ਾ ਲਿਆ।
ਪੰਜਾਬ ਸਰਕਾਰ ਵੱਲੋਂ 1 ਅਗਸਤ ਤੋਂ 1 ਸਤੰਬਰ ਤੱਕ ਦਾ ਫਲੱਡ ਮੀਡੀਆ ਬੁਲੇਟਿਨ ਜਾਰੀ ਕੀਤਾ ਗਿਆ ਹੈ ਜਿਸ ਵਿਚ ਦੱਸਿਆ ਗਿਆ ਹੈ ਕਿ ਪੰਜਾਬ ਦੇ 12 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। 2 ਲੱਖ 56 ਹਜ਼ਾਰ 107 ਲੋਕ ਸਿੱਧੇ ਤੌਰ ‘ਤੇ ਪ੍ਰਭਾਵਿਤ ਹੋਏ ਹਨ, ਜਦੋਂ ਕਿ ਕੱਲ੍ਹ ਸ਼ਾਮ ਤੱਕ 29 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਕੁੱਲ ਮਿਲਾ ਕੇ 1,044 ਪਿੰਡ ਹੜ੍ਹਾਂ ਦੇ ਪ੍ਰਭਾਵ ਹੇਠ ਹਨ। 3 ਜਣੇ ਇਨ੍ਹਾਂ ਹੜ੍ਹਾਂ ਵਿਚ ਲਾਪਤਾ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਫਲੱਡ ਮੀਡੀਆ ਬੁਲੇਟਿਨ ਜਾਰੀ, ਹੈਰਾਨ ਕਰ ਦੇਣ ਵਾਲੇ ਅੰਕੜੇ ਆਏ ਸਾਹਮਣੇ
ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਵੀ ਲਿਖਿਆ। ਪੱਤਰ ਵਿੱਚ ਉਨ੍ਹਾਂ ਕਿਹਾ ਕਿ ਇਹ ਸਮਾਂ ਪੰਜਾਬ ਲਈ ਮੁਸ਼ਕਲ ਹੈ। ਕੇਂਦਰ ਸਰਕਾਰ ਨੂੰ ਪੰਜਾਬ ਦੇ 60 ਹਜ਼ਾਰ ਕਰੋੜ ਰੁਪਏ ਦੇ ਬਕਾਇਆ ਫੰਡ ਨੂੰ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕੇਂਦਰ ਤੋਂ SDRF ਨਿਯਮਾਂ ਵਿੱਚ ਬਦਲਾਅ ਦੀ ਮੰਗ ਕੀਤੀ ਸੀ, ਤਾਂ ਜੋ ਹੜ੍ਹਾਂ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਰਕਮ ਨੂੰ 50 ਹਜ਼ਾਰ ਰੁਪਏ ਤੱਕ ਵਧਾਇਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
























