MP ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੰਸਦ ਮੈਂਬਰ ਦੇ ਪਿਤਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ, ਜਿਸ ਵਿਚ ਅੰਮ੍ਰਿਤਪਾਲ ਸਿੰਘ ਲਈ ਘੱਟੋ-ਘੱਟ 1 ਮਹੀਨੇ ਦੀ ਪੈਰੋਲ ਦੀ ਮੰਗ ਕੀਤੀ ਗਈ ਹੈ। ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਪੈਰੋਲ ਮੰਗੀ ਗਈ ਹੈ।
ਦੱਸ ਦੇਈਏ ਕਿ ਲੋਕਾਂ ਦੀ ਮੰਗ ਹੈ ਕਿ ਅੰਮ੍ਰਿਤਪਾਲ ਸਿੰਘ ਬਤੌਰ ਸਾਂਸਦ ਮੈਂਬਰ ਇਸ ਔਖੀ ਘੜੀ ਵਿਚ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹੋਣ। ਇਸ ਲਈ ਉਨ੍ਹਾਂ ਨੂੰ ਇਕ ਮਹੀਨੇ ਦੀ ਪੈਰੋਲ ਦਿੱਤੀ ਜਾਵੇ। ਅੰਮ੍ਰਿਤਸਰ ਦੇ ਡੀਸੀ ਰਾਹੀਂ ਗ੍ਰਹਿ ਮੰਤਰੀ ਨੂੰ ਪੱਤਰ ਭੇਜਿਆ ਗਿਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਨੂੰ ਇਕ ਮਹੀਨੇ ਦੀ ਪੈਰੋਲ ਦਿੱਤੀ ਜਾਵੇ ਕਿਉਂਕਿ ਹਲਕਾ ਖਡੂਰ ਸਾਹਿਬ ਇਸ ਸਮੇਂ ਹੜ੍ਹਾਂ ਦੀ ਮਾਰ ਹੇਠ ਹੈ ਤੇ ਲੋਕ ਕਾਫੀ ਪ੍ਰੇਸ਼ਾਨੀ ਵਿਚ ਹਨ। ਇਸ ਸਮੇਂ ਅੰਮ੍ਰਿਤਪਾਲ ਸਿੰਘ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ।
ਇਹ ਵੀ ਪੜ੍ਹੋ : ਹੈਲਥ ਤੇ ਲਾਈਫ਼ ਇੰਸ਼ੋਰੈਂਸ ਹੋਏ ਟੈਕਸ ਫ੍ਰੀ, ਹੁਣ GST ‘ਚ ਸਿਰਫ਼ 5% ਤੇ 18% ਹੋਣਗੇ ਸਲੈਬ, 22 ਸਤੰਬਰ ਤੋਂ ਲਾਗੂ
ਹਾਲਾਂਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਇਸ ਪੱਤਰ ਨੂੰ ਲੈ ਕੇ ਕੀ ਪ੍ਰਤੀਕਿਰਿਆ ਦਿੱਤੀ ਜਾਂਦੀ ਹੈ, ਇਹ ਦੇਖਣਾ ਹੋਵੇਗਾ। MP ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੱਲੋਂ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਆਪਣੇ ਪੁੱਤ ਦੀ ਪੈਰੋਲ ਲਈ ਮੰਗ ਕੀਤੀ ਗਈ ਹੈ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਪਿਛਲੇ 3 ਸਾਲ ਤੋਂ ਡਿਬਰੂਗੜ੍ਹ ਦੀ ਜੇਲ੍ਹ ‘ਚ ਨਜ਼ਰਬੰਦ ਹੈ।
ਵੀਡੀਓ ਲਈ ਕਲਿੱਕ ਕਰੋ -:
























