ਪੰਜਾਬ ਦੇ ਬੁਢਲਾਡਾ ਵਿਚ ਬੀਤੀ ਦੇਰ ਰਾਤ ਬਦਮਾਸ਼ਾਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਰਾਣੀ ਰੰਜਿਸ਼ ਦੇ ਚੱਲਦਿਆਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਮ੍ਰਿਤਕ ਦੀ ਪਛਾਣ ਸੇਵਕ ਸਿੰਘ ਵਜੋਂ ਹੋਈ ਹੈ ਤੇ ਸੇਵਕ ਸਿੰਘ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ । ਜਾਣਕਾਰੀ ਮੁਤਾਬਕ ਇੱਕ ਦਿਨ ਪਹਿਲਾਂ ਇੱਕ ਝਗੜੇ ਸਬੰਧੀ ਸਥਾਨਕ ਪੁਲਸ ਨੂੰ ਸੂਚਿਤ ਕੀਤਾ ਗਿਆ ਸੀ, ਜਿੱਥੇ ਪੁਲਸ ਵੱਲੋਂ ਸਮਝੌਤਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਪ੍ਰੰਤੂ ਸਥਾਨਕ ਪੁਲਸ ਵੱਲੋਂ ਜਾਣਬੁੱਝ ਕੇ ਅਣਗੌਲਿਆਂ ਕਰਦਿਆਂ ਮਾਮਲੇ ਨੂੰ ਹਲਕੇ ‘ਚ ਲੈ ਲਿਆ ਗਿਆ। ਪ੍ਰੰਤੂ ਦੋਵੇਂ ਧਿਰਾਂ ਦੀ ਰੰਜਿਸ਼ ਕਾਰਨ ਅੰਜਾਮ ਕਤਲ ਤੱਕ ਪਹੁੰਚ ਗਿਆ।
ਇਹ ਵੀ ਪੜ੍ਹੋ : ਹੈਲਥ ਤੇ ਲਾਈਫ਼ ਇੰਸ਼ੋਰੈਂਸ ਹੋਏ ਟੈਕਸ ਫ੍ਰੀ, ਹੁਣ GST ‘ਚ ਸਿਰਫ਼ 5% ਤੇ 18% ਹੋਣਗੇ ਸਲੈਬ, 22 ਸਤੰਬਰ ਤੋਂ ਲਾਗੂ
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਸੇਵਕ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਸਿਵਲ ਹਸਪਤਾਲ ਬੁਢਲਾਡਾ ਵਿਚ ਭਾਰੀ ਹੰਗਾਮਾ ਕੀਤਾ ਗਿਆ ਤੇ ਬਾਅਦ ਵਿਚ ਡੀਐੱਸਪੀ ਵੱਲੋਂ ਕਾਰਵਾਈ ਕਰਨ ਦਾ ਭਰੋਸਾ ਦਿਵਾਉਂਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਾਂਤ ਕਰਵਾਇਆ ਗਿਆ ਤੇ ਪੁਲਿਸ ਨੇ ਜਲਦ ਹੀ ਮੁਲਜ਼ਮਾਂ ਨੂੰ ਫੜਨ ਦੀ ਗੱਲ ਆਖੀ।
ਵੀਡੀਓ ਲਈ ਕਲਿੱਕ ਕਰੋ -:
























