ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਾਮ ਨੂੰ ਕੈਬਨਿਟ ਦੀ ਮੀਟਿੰਗ ਸੱਦੀ ਹੈ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੁੱਖ ਮੰਤਰੀ ਕਰਨਗੇ। ਇਸ ਦੌਰਾਨ ਉਹ ਹੜ੍ਹ ਨਾਲ ਸਬੰਧਤ ਸਥਿਤੀ ‘ਤੇ ਫੀਡਬੈਕ ਲੈਣਗੇ ਅਤੇ ਰਾਹਤ ਪ੍ਰਬੰਧਾਂ ਬਾਰੇ ਫੈਸਲਾ ਲਿਆ ਜਾਵੇਗਾ। ਹਾਲਾਂਕਿ, ਕੱਲ੍ਹ ਮੁੱਖ ਮੰਤਰੀ ਦੀ ਸਿਹਤ ਵਿਗੜ ਗਈ ਸੀ। ਇਸ ਕਾਰਨ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਮੁਲਤਵੀ ਕਰ ਦਿੱਤਾ।
ਇਸ ਵੇਲੇ ਸੂਬੇ ਦੇ 1902 ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ। ਸਰਕਾਰ ਨੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਗਜ਼ਟਿਡ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਸਾਰੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਤੁਰੰਤ ਅਤੇ ਪਹਿਲ ਦੇ ਆਧਾਰ ‘ਤੇ ਲੋੜੀਂਦੀ ਮਦਦ ਮਿਲ ਸਕੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਰੇ ਮੰਤਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕਾਰਜਭਾਰ ਸੰਭਾਲ ਰਹੇ ਹਨ।

1988 ਤੋਂ ਬਾਅਦ 37 ਸਾਲਾਂ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਇੰਨਾ ਭਿਆਨਕ ਹੜ੍ਹ ਆਇਆ ਹੈ। ਹੁਣ ਤੱਕ 3.84 ਲੱਖ ਲੋਕ ਪ੍ਰਭਾਵਿਤ ਹੋਏ ਹਨ ਅਤੇ 43 ਲੋਕਾਂ ਦੀ ਮੌਤ ਹੋ ਚੁੱਕੀ ਹੈ। ਲਗਭਗ 1,71,819 ਹੈਕਟੇਅਰ ਫਸਲ ਪ੍ਰਭਾਵਿਤ ਹੋਈ ਹੈ। ਸਭ ਤੋਂ ਵੱਧ ਨੁਕਸਾਨ ਗੁਰਦਾਸਪੁਰ (40,169 ਹੈਕਟੇਅਰ) ਵਿੱਚ ਹੋਇਆ ਹੈ।
ਇਹ ਵੀ ਪੜ੍ਹੋ : ਜਲੰਧਰ ‘ਚ ਸਤਲੁਜ ਦੇ ਕੰਢੇ ਪਿੰਡਾਂ ‘ਚ ਅਲਰਟ, ਹਿਮਾਚਲ ‘ਚ ਮੀਂਹ ਕਾਰਨ ਵਧ ਸਕਦੈ ਹੜ੍ਹਾਂ ਦਾ ਦਾਇਰਾ
ਕੇਂਦਰ ਸਰਕਾਰ ਦੀਆਂ ਤਿੰਨ ਟੀਮਾਂ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਪਹੁੰਚ ਗਈਆਂ ਹਨ। ਅੱਜ ਟੀਮ ਦਾ ਦੂਜਾ ਦਿਨ ਹੈ। ਇਸ ਦੌਰਾਨ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਖੁਦ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕੀਤਾ ਹੈ। ਉਨ੍ਹਾਂ ਨੇ ਇਸ ਹੜ੍ਹ ਨੂੰ ਇੱਕ ਬੇਮਿਸਾਲ ਆਫ਼ਤ ਦੱਸਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























