ਪੂਰਾ ਪੰਜਾਬ ਹੜ੍ਹ ਦੀ ਮਾਰ ਝੱਲ ਰਿਹਾ ਹੈ। ਅਜਿਹੇ ਵਿਚ ਵੱਖ-ਵੱਖ ਆਗੂਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਤੱਕ ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ। ਇਨ੍ਹਾਂ ਸਭ ਦੇ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ ਦੇ ਲਹਿਰਾ ਵਿਖੇ ਪਹੁੰਚੇ ਤੇ ਉਨ੍ਹਾਂ ਨੇ ਘੱਗਰ ਦਰਿਆ ਦਾ ਵੀ ਦੌਰਾ ਕੀਤਾ ਤੇ ਉਥੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
ਪਿੰਡ ਤੇਈਪੁਰ ਦੇ ਬੰਨ੍ਹ ਨੂੰ ਮਜ਼ਬੂਤ ਕਰਨ ਲੋਕਾਂ ਵੱਲੋਂ ਖੁਦ ਪੈਸੇ ਲਗਾਏ ਜਾ ਰਹੇ ਹਨ। ਸ. ਬਾਦਲ ਇਸ ਬੰਨ੍ਹ ‘ਤੇ ਪਹੁੰਚੇ ਤੇ ਉਥੇ ਜਾ ਕੇ ਉਨ੍ਹਾਂ ਨੇ ਲੋਕਾਂ ਦੀ ਮਦਦ ਲਈ 3 ਲੱਖ ਰੁਪਏ ਤੇ 9 ਹਜ਼ਾਰ ਡੀਜ਼ਲ ਦਿੱਤਾ ਤੇ ਨਾਲ ਹੀ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪਿੰਡ ਵਾਸੀਆਂ ਨੂੰ ਜਿਹੜੀ ਚੀਜ਼ ਦੀ ਲੋੜ ਹੈ ਦੱਸਣ ਤਾਂ ਜੋ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ।
ਇਹ ਵੀ ਪੜ੍ਹੋ : CM ਮਾਨ ਨੂੰ ਹਸਪਤਾਲ ‘ਚ ਕਰਵਾਇਆ ਗਿਆ ਭਰਤੀ, ਬੀਤੇ ਦਿਨ ਤੋਂ ਤਬੀਅਤ ਚੱਲ ਰਹੀ ਹੈ ਖਰਾਬ
ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਹੜ੍ਹ ਆਉਣ ਦਾ ਮੁੱਖ ਕਾਰਨ ਬੰਨ੍ਹਾਂ ਦਾ ਕਮਜ਼ੋਰ ਹੋਣਾ ਹੈ ਤੇ ਜੇਕਰ ਇਨ੍ਹਾਂ ਨੂੰ ਮਜ਼ਬੂਤ ਕਰ ਲਿਆ ਜਾਵੇ ਤਾਂ ਸਥਿਤੀ ਸੁਧਰ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਬੰਨ੍ਹਾਂ ਨੂੰ ਕੰਕਰੀਟ ਦਾ ਬਣਾਇਆ ਜਾਵੇਗਾ ਤੇ ਇਸ ਸਮੱਸਿਆ ਨੂੰ ਹਮੇਸ਼ਾ ਲਈ ਖਤਮ ਕਰ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























