ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ਖਰਾਬ ਹੋਣ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅੱਜ ਉਨ੍ਹਾਂ ਦੀ ਮਾਂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਉਨ੍ਹਾਂ ਨੂੰ ਮਿਲਣ ਪਹੁੰਚੇ।
ਮੁੱਖ ਮੰਤਰੀ ਦੀ ਸਿਹਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੀ ਨਬਜ਼ ਦੀ ਦਰ ਵਿੱਚ ਸੁਧਾਰ ਹੋਇਆ ਹੈ। ਮੈਡੀਕਲ ਟੀਮਾਂ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀਆਂ ਹਨ। ਮੈਡੀਕਲ ਟੀਮਾਂ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀਆਂ ਹਨ। ਉਹ ਇੱਕ-ਦੋ ਦਿਨ ਹਸਪਤਾਲ ‘ਚ ਹੀ ਰਹਿਣਗੇ।

ਹਸਪਤਾਲ ਪ੍ਰਸ਼ਾਸਨ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਪਲਸ ਰੇਟ ਘੱਟ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਇੱਥੇ ਡਾਕਟਰਾਂ ਦੀ ਟੀਮ ਨੇ ਤੁਰੰਤ ਉਨ੍ਹਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਨਿਗਰਾਨੀ ਲਈ ਦਾਖਲ ਕਰਨ ਦੀ ਸਲਾਹ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸ਼ੁੱਕਰਵਾਰ ਰਾਤ ਨੂੰ ਦਾਖਲ ਕਰਵਾਇਆ ਗਿਆ ਸੀ।

ਕੈਬਨਿਟ ਮੰਤਰੀ ਹਰਪਾਲ ਚੀਮਾ ਤੇ ਅਮਨ ਅਰੋੜਾ ਵੀ CM ਮਾਨ ਨੂੰ ਹਸਪਤਾਲ ਵੇਖਣ ਆਏ। ਉਨ੍ਹਾਂ ਨਾਲ ਮੁਲਾਕਾਤ ਮਗਰੋਂ ਮੰਤਰੀ ਅਮਨ ਅਰੋੜਾ ਤੇ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਚੜ੍ਹਦੀ ਕਲਾਂ ‘ਚ ਨੇ, ਉਨ੍ਹਾਂ ਦਾ ਪਲਸ ਰੇਟ ਹੁਣ ਠੀਕ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਅਰਾਮ ਕਰਨ ਦੀ ਸਲਾਹ ਦਿੱਤੀ ਹੈ। ਉਹ 2-3 ਦਿਨ ਹੋਰ ਹਸਪਤਾਲ ‘ਚ ਹੀ ਰਹਿਣਗੇ, ਉਹ ਜਲਦੀ ਹੀ ਸਿਹਤਯਾਬ ਹੋ ਕੇ ਮੁੜ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਜਾਣਗੇ ਤੇ ਲੋਕਾਂ ਨਾਲ ਮੁਲਾਕਾਤ ਕਰਨਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਹੜ੍ਹ ਪੀੜਤਾਂ ਦੀ ਤੁਰੰਤ ਮਦਦ ਲਈ ਚਿੰਤਤ ਹਨ। ਮਾਨ ਸਾਬ੍ਹ ਦੇ ਠੀਕ ਹੋਣ ਮਗਰੋਂ ਸੂਬੇ ਭਰ ਦੇ ਹੜ੍ਹ ਪੀੜਤਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾਣਗੀਆਂ। ਸੂਚੀਆਂ ਦੇ ਅਨੁਸਾਰ ਹੀ ਹੜ੍ਹ ਪੀੜਤਾਂ ਲਈ ਮੁਆਵਜ਼ਾ ਐਲਾਨਿਆ ਜਾਵੇਗਾ। ‘ਆਪ’ ਦੀ ਸਮੁੱਚੀ ਲੀਡਰਸ਼ਿਪ ਇਸ ਮੁਸ਼ਕਿਲ ਘੜੀ ‘ਚ ਪੰਜਾਬ ਤੇ ਪੰਜਾਬੀਆਂ ਦੇ ਨਾਲ ਹੈ।
ਇਹ ਵੀ ਪੜ੍ਹੋ : ਕੈਨੇਡਾ ‘ਚ 6 ਸਤੰਬਰ ਨੂੰ ਐਲਾਨਿਆ ਗਿਆ ਜਸਵੰਤ ਖਾਲੜਾ ਡੇ, ਪੰਜਾਬੀਆਂ ਤੇ ਸਿੱਖ ਕੌਮ ਲਈ ਦੱਸਿਆ ਅਹਿਮ
ਜਾਣਕਾਰੀ ਮੁਤਾਬਕ ਭਗਵੰਤ ਮਾਨ ਪਿਛਲੇ ਦੋ ਦਿਨਾਂ ਤੋਂ ਬੀਮਾਰ ਸਨ। ਇਸ ਕਾਰਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਉਨ੍ਹਾਂ ਦਾ ਦੌਰਾ ਵੀ ਮੁਲਤਵੀ ਕਰ ਦਿੱਤਾ ਗਿਆ ਸੀ। ਉਦੋਂ ਤੋਂ ਉਹ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੇ ਨਿਵਾਸ ਸਥਾਨ ‘ਤੇ ਆਰਾਮ ਕਰ ਰਹੇ ਸਨ ਅਤੇ ਉੱਥੇ ਇਲਾਜ ਅਧੀਨ ਸਨ। ਪਰ ਸ਼ੁੱਕਰਵਾਰ ਸ਼ਾਮ ਨੂੰ ਉਨ੍ਹਾਂ ਦੀ ਸਿਹਤ ਹੋਰ ਵਿਗੜ ਗਈ।
ਵੀਡੀਓ ਲਈ ਕਲਿੱਕ ਕਰੋ -:
























