ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਮੋਹਾਲੀ ਦੇ ਫੋਰਟਿਸ ਹਸਪਤਾਲ ਵੱਲੋਂ ਸੀਐੱਮ ਦੀ ਸਿਹਤ ਨੂੰ ਲੈ ਕੇ Fortis ਹਸਪਤਾਲ ਦਾ ਵੱਡਾ ਬਿਆਨ ਆਇਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ CM ਮਾਨ ਡਾਕਟਰਾਂ ਦੀ ਨਿਗਰਾਨੀ ‘ਚ ਹਨ ਤੇ ਉਨ੍ਹਾਂ ਦੀ ਪਲਸ ਰੇਟ ‘ਚ ਵੀ ਹੋ ਰਿਹਾ ਸੁਧਾਰ ਹੈ ਤੇ ਇਸ ਦੇ ਨਾਲ ਹੀ CM ਦੇ ਬਲੱਡ ਟੈਸਟ ਵੀ ਸਹੀ ਆਏ ਹਨ।
ਦੱਸ ਦੇਈਏ ਕਿ ਹਸਪਤਾਲ ਪ੍ਰਸ਼ਾਸਨ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਪਲਸ ਰੇਟ ਘੱਟ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਇੱਥੇ ਡਾਕਟਰਾਂ ਦੀ ਟੀਮ ਨੇ ਤੁਰੰਤ ਉਨ੍ਹਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਨਿਗਰਾਨੀ ਲਈ ਦਾਖਲ ਕਰਨ ਦੀ ਸਲਾਹ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸ਼ੁੱਕਰਵਾਰ ਰਾਤ ਨੂੰ ਦਾਖਲ ਕਰਵਾਇਆ ਗਿਆ ਸੀ।
ਕੈਬਨਿਟ ਮੰਤਰੀ ਹਰਪਾਲ ਚੀਮਾ ਤੇ ਅਮਨ ਅਰੋੜਾ ਵੀ CM ਮਾਨ ਨੂੰ ਹਸਪਤਾਲ ਵੇਖਣ ਆਏ। ਉਨ੍ਹਾਂ ਨਾਲ ਮੁਲਾਕਾਤ ਮਗਰੋਂ ਮੰਤਰੀ ਅਮਨ ਅਰੋੜਾ ਤੇ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਚੜ੍ਹਦੀ ਕਲਾਂ ‘ਚ ਨੇ, ਉਨ੍ਹਾਂ ਦਾ ਪਲਸ ਰੇਟ ਹੁਣ ਠੀਕ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਅਰਾਮ ਕਰਨ ਦੀ ਸਲਾਹ ਦਿੱਤੀ ਹੈ। ਉਹ 2-3 ਦਿਨ ਹੋਰ ਹਸਪਤਾਲ ‘ਚ ਹੀ ਰਹਿਣਗੇ, ਉਹ ਜਲਦੀ ਹੀ ਸਿਹਤਯਾਬ ਹੋ ਕੇ ਮੁੜ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਜਾਣਗੇ ਤੇ ਲੋਕਾਂ ਨਾਲ ਮੁਲਾਕਾਤ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ਸਣੇ ਹੜ੍ਹ ਪ੍ਰਭਾਵਿਤ ਸੂਬਿਆਂ ਦਾ ਦੌਰਾ ਕਰਨਗੇ PM ਮੋਦੀ! ਖੁਦ ਸਥਿਤੀ ਦਾ ਲੈਣਗੇ ਜਾਇਜ਼ਾ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਹੜ੍ਹ ਪੀੜਤਾਂ ਦੀ ਤੁਰੰਤ ਮਦਦ ਲਈ ਚਿੰਤਤ ਹਨ। ਮਾਨ ਸਾਬ੍ਹ ਦੇ ਠੀਕ ਹੋਣ ਮਗਰੋਂ ਸੂਬੇ ਭਰ ਦੇ ਹੜ੍ਹ ਪੀੜਤਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾਣਗੀਆਂ। ਸੂਚੀਆਂ ਦੇ ਅਨੁਸਾਰ ਹੀ ਹੜ੍ਹ ਪੀੜਤਾਂ ਲਈ ਮੁਆਵਜ਼ਾ ਐਲਾਨਿਆ ਜਾਵੇਗਾ। ‘ਆਪ’ ਦੀ ਸਮੁੱਚੀ ਲੀਡਰਸ਼ਿਪ ਇਸ ਮੁਸ਼ਕਿਲ ਘੜੀ ‘ਚ ਪੰਜਾਬ ਤੇ ਪੰਜਾਬੀਆਂ ਦੇ ਨਾਲ ਹੈ।
ਵੀਡੀਓ ਲਈ ਕਲਿੱਕ ਕਰੋ -:
























