ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਥੇਦਾਰ ਗੁਰਚਰਨ ਸਿੰਘ ਟੌਹੜਾ ( ਪੰਥ ਰਤਨ, ਸਾਬਕਾ ਕੈਬਨਿਟ ਮੰਤਰੀ, ਪੰਜਾਬ ) ਦੇ ਜਵਾਈ ਹਰਮੇਲ ਸਿੰਘ ਟੌਹੜਾ ਸਾਬਕਾ ਮੰਤਰੀ ਦੀ ਸਿਹਤ ਅਚਾਨਕ ਵਿਗੜ ਗਈ ਹੈ ਜਿਸ ਕਰਕੇ ਉਨ੍ਹਾਂ ਨੂੰ ਫੋਰਟਿਸ ਮੋਹਾਲੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਸ. ਹਰਮੇਲ ਸਿੰਘ ਟੌਹੜਾ 1997 ‘ਚ ਹਲਕਾ ਢਕਾਲਾ ਤੋਂ ਅਕਾਲੀ ਦਲ ਟਿਕਟ ‘ਤੇ ਵਿਧਾਇਕ ਬਣੇ ਸਨ ਅਤੇ ਉਸ ਸਮੇਂ ਉਨ੍ਹਾਂ ਨੂੰ ਲੋਕ ਨਿਰਮਾਣ ਮੰਤਰੀ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਇਸ ਤੋਂ ਬਾਅਦ ਉਹ ਲਗਾਤਾਰ ਪਹਿਲਾਂ ਹਲਕਾ ਢਕਾਲਾ ਫਿਰ ਹਲਕਾ ਸਨੌਰ ਤੇ ਸਾਲ 2012 ‘ਚ ਪਟਿਆਲਾ ਹਲਕਾ ਦਿਹਾਤੀ ਤੋਂ ਚੋਣ ਲੜ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -:
























