ਪੰਜਾਬ ਵਿੱਚ ਹੜ੍ਹਾਂ ਕਾਰਨ ਸਥਿਤੀ ਖਰਾਬ ਹੋਣ ਤੋਂ ਬਾਅਦ ਸਰਕਾਰ ਵੱਲੋਂ ਅੱਜ ਪਹਿਲੀ ਮਹੱਤਵਪੂਰਨ ਕੈਬਨਿਟ ਮੀਟਿੰਗ ਕਰ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ ਸ਼ੁਰੂ ਹੋ ਗਈ ਹੈ, ਜਦੋਂ ਕਿ ਖਰਾਬ ਸਿਹਤ ਕਾਰਨ ਹੋਣ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਵਿੱਚ ਸ਼ਾਮਲ ਹੋਏ ਹਨ।

ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਇੱਕ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਮਾਈਨਿੰਗ ਨੀਤੀ ਵਿੱਚ ਬਦਲਾਅ ਨਿਸ਼ਚਿਤ ਹਨ, ਜਿਸ ਵਿੱਚ “ਮੇਰੀ ਖੇਤ, ਮੇਰੀ ਰੇਤ” ਨੀਤੀ ਲਾਗੂ ਹੋਣ ਦੀ ਸੰਭਾਵਨਾ ਹੈ। ਇਸ ਤਹਿਤ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਰੇਤ ਕੱਢਣ ਦੀ ਇਜਾਜ਼ਤ ਹੋਵੇਗੀ ਅਤੇ ਮੰਨਿਆ ਜਾ ਰਿਹਾ ਹੈ ਕਿ ਰੇਤ ਉਨ੍ਹਾਂ ਦੀ ਮਲਕੀਅਤ ਵਿੱਚ ਹੋਵੇਗੀ। ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਬੀਤੇ ਕੱਲ੍ਹ ਸਰਕਾਰ ਤੋਂ ਇਸ ਨੀਤੀ ਨੂੰ ਲਾਗੂ ਕਰਨ ਦੀ ਅਪੀਲ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
























