ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (9 ਸਤੰਬਰ) ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਉਹ ਦਿੱਲੀ ਤੋਂ ਰਵਾਨਾ ਹੋ ਗਏ ਹਨ। ਉਨ੍ਹਾਂ ਨੇ ਖੁਦ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹੜ੍ਹਾਂ ਅਤੇ ਜ਼ਮੀਨ ਖਿਸਕਣ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲੈਣ ਲਈ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਲਈ ਰਵਾਨਾ ਹੋ ਰਿਹਾ ਹਾਂ। ਭਾਰਤ ਸਰਕਾਰ ਇਸ ਦੁਖਦਾਈ ਘੜੀ ਵਿਚ ਪ੍ਰਭਾਵਿਤ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਆਪਣੇ ਜਹਾਜ਼ ਰਾਹੀਂ ਪਠਾਨਕੋਟ ਪਹੁੰਚਣਗੇ। ਇੱਥੋਂ ਉਹ ਹੈਲੀਕਾਪਟਰ ਰਾਹੀਂ ਹਿਮਾਚਲ ਪ੍ਰਦੇਸ਼ ਜਾਣਗੇ। ਹਿਮਾਚਲ ਪ੍ਰਦੇਸ਼ ਵਿੱਚ ਉਹ ਤਿੰਨ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ, ਚੰਬਾ, ਕੁੱਲੂ ਅਤੇ ਮੰਡੀ ਦਾ ਹਵਾਈ ਸਰਵੇਖਣ ਕਰਨ ਤੋਂ ਬਾਅਦ ਸਵੇਰੇ ਲਗਭਗ 11:30 ਵਜੇ ਗੱਗਲ ਹਵਾਈ ਅੱਡੇ ‘ਤੇ ਉਤਰਨਗੇ। ਇੱਥੋਂ ਉਹ ਧਰਮਸ਼ਾਲਾ ਜਾਣਗੇ ਅਤੇ ਦੁਪਹਿਰ 12 ਵਜੇ ਦੇ ਕਰੀਬ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।
ਦੁਪਹਿਰ 12:00 ਵਜੇ ਪ੍ਰਧਾਨ ਮੰਤਰੀ ਧਰਮਸ਼ਾਲਾ ਵਿੱਚ ਆਫ਼ਤ ਨਾਲ ਸਬੰਧਤ ਇੱਕ ਮਹੱਤਵਪੂਰਨ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇੱਥੇ ਉਨ੍ਹਾਂ ਨੂੰ ਇੱਕ ਪੇਸ਼ਕਾਰੀ ਰਾਹੀਂ ਆਫ਼ਤ ਕਾਰਨ ਹੋਏ ਨੁਕਸਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੀ ਮੌਜੂਦ ਰਹਿਣਗੇ।
ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਬੀਅਤ ਠੀਕ ਨਹੀਂ ਹੈ ਅਤੇ ਉਹ ਹਸਪਤਾਲ ਵਿੱਚ ਦਾਖਲ ਹਨ, ਇਸ ਲਈ ਮੁੱਖ ਸਕੱਤਰ ਪ੍ਰਧਾਨ ਮੰਤਰੀ ਨੂੰ ਹੜ੍ਹ ਨਾਲ ਹੋਏ ਨੁਕਸਾਨ ਦੀ ਰਿਪੋਰਟ ਦੇਣਗੇ। ਸ਼ਾਮ 4 ਵਜੇ ਪ੍ਰਧਾਨ ਮੰਤਰੀ ਗੁਰਦਾਸਪੁਰ ਦੇ ਟਿਬਰੀ ਖੇਤਰ ਜਾਣਗੇ। ਹੜ੍ਹ ਤੋਂ ਪ੍ਰਭਾਵਿਤ ਲੋਕਾਂ ਨੂੰ ਮਿਲਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।
ਇਹ ਵੀ ਪੜ੍ਹੋ : ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਜਾਰੀ, ਰਾਧਾਕ੍ਰਿਸ਼ਨਨ ਤੇ ਰੈੱਡੀ ਵਿਚਾਲੇ ਮੁਕਾਬਲਾ, PM ਮੋਦੀ ਨੇ ਪਾਈ ਵੋਟ
ਇਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਰਹਿਣਗੇ। ਇਸ ਤੋਂ ਪਹਿਲਾਂ, 5 ਸਤੰਬਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੰਮ੍ਰਿਤਸਰ, ਗੁਰਦਾਸਪੁਰ ਅਤੇ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਪੀੜਤਾਂ ਨਾਲ ਮੁਲਾਕਾਤ ਕੀਤੀ।
ਵੀਡੀਓ ਲਈ ਕਲਿੱਕ ਕਰੋ -:
























