ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਿਮਾਚਲ ਵਿਚ ਕੁੱਲੂ, ਮੰਡੀ ਅਤੇ ਚੰਬਾ ਵਿੱਚ ਹੋਏ ਨੁਕਸਾਨ ਦਾ ਹੈਲੀਕਾਪਟਰ ਰਾਹੀਂ ਹਵਾਈ ਸਰਵੇਖਣ ਕੀਤਾ। ਇਸ ਤੋਂ ਬਾਅਦ ਧਰਮਸ਼ਾਲਾ ਵਿੱਚ ਆਫ਼ਤ ਸਬੰਧੀ ਇੱਕ ਮੀਟਿੰਗ ਹੋਈ, ਜਿਸ ਵਿੱਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਇੱਕ ਪੇਸ਼ਕਾਰੀ ਰਾਹੀਂ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਲਈ 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਹਰ ਸੰਭਵ ਮਦਦ ਕਰੇਗੀ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।

ਇਸ ਦੇ ਨਾਲ ਹੀ, SDRF ਦੀ ਦੂਜੀ ਕਿਸ਼ਤ ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਐਡਵਾਂਸ ਕਿਸ਼ਤ ਜਾਰੀ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪ੍ਰਵਾਨਗੀ, ਰਾਸ਼ਟਰੀ ਰਾਜਮਾਰਗਾਂ ਦੀ ਬਹਾਲੀ, PMNRF ਤੋਂ ਰਾਹਤ ਰਾਸ਼ੀ ਅਤੇ ਜਾਨਵਰਾਂ ਲਈ ਮਿੰਨੀ ਕਿੱਟਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ।
ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੀ ਮੀਟਿੰਗ ਵਿੱਚ ਮੌਜੂਦ ਸਨ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਮੰਡੀ, ਕੁੱਲੂ ਅਤੇ ਚੰਬਾ ਜ਼ਿਲ੍ਹਿਆਂ ਦੇ 18 ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਮੁਸ਼ਕਲ ਸੁਣੀ। ਉਹ ਇੱਕ ਸਾਲ ਦੀ ਨਿਤਿਕਾ ਨਾਲ ਵੀ ਮਿਲੇ, ਜਿਸ ਦੇ ਮਾਤਾ-ਪਿਤਾ ਦਾਦੀ ਦੀ 30 ਜੂਨ ਨੂੰ ਮੰਡੀ ਵਿੱਚ ਬੱਦਲ ਫਟਣ ਕਾਰਨ ਆਏ ਹੜ੍ਹ ਵਿੱਚ ਮੌਤ ਹੋ ਗਈ ਸੀ। ਪ੍ਰਧਾਨ ਮੰਤਰੀ ਨੇ ਪਹਿਲਾਂ ਨਿਤਿਕਾ ਨੂੰ ਟੌਫੀ ਦਿੱਤੀ ਅਤੇ ਫਿਰ ਉਸ ਨੂੰ ਆਪਣੀ ਗੋਦੀ ਵਿੱਚ ਲਿਆ।
ਇਹ ਵੀ ਪੜ੍ਹੋ : PM ਮੋਦੀ ਦੇ ਹਿਮਾਚਲ ਪਹੁੰਚਣ ਸਾਰ ਹੀ ਮੈਡੀਕਲ ਕਾਲਜ ਨੂੰ ਮਿਲੀ ਧਮ/ਕੀ, ਕਾਲਜ ਨੂੰ ਕਰਵਾਇਆ ਗਿਆ ਖਾਲੀ
ਹਿਮਾਚਲ ਦੀ ਆਪਣੀ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਾੜੀ ਪਰੰਪਰਾ ਅਤੇ ਸੱਭਿਆਚਾਰ ਨਾਲ ਸਬੰਧਤ ਵਿਸ਼ੇਸ਼ ਪਕਵਾਨਾਂ ਦਾ ਸੁਆਦ ਚੱਖਿਆ। ਉਨ੍ਹਾਂ ਨੂੰ ਪਰੋਸੀ ਗਈ ਹਿਮਾਚਲੀ ਥਾਲੀ ਵਿੱਚ ਕਾਂਗੜੀ ਅਤੇ ਮੰਡਿਆਲੀ ਪਕਵਾਨ ਸ਼ਾਮਲ ਸਨ।
ਵੀਡੀਓ ਲਈ ਕਲਿੱਕ ਕਰੋ -:
























